Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਤੇ ਮੇਅਰ  ਗੋਗੀਆ ਨੇ ਪਟਿਆਲਾ ਤੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀ ਕੀਤੀ ਸ਼ਾਨਦਾਰ ਸ਼ੁਰੂਆਤ

ਵਿਧਾਇਕ ਕੋਹਲੀ ਤੇ ਮੇਅਰ  ਗੋਗੀਆ ਨੇ ਪਟਿਆਲਾ ਤੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੀ ਕੀਤੀ ਸ਼ਾਨਦਾਰ ਸ਼ੁਰੂਆਤ

ਪਟਿਆਲਾ, 7 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਪਟਿਆਲਾ ਤੋਂ ਸ਼ਾਨਦਾਰ ਸ਼ੁਰੂਆਤ ਪਟਿਆਲਾ ਦੇ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਕੀਤੀ।ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰ. ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖੇਡਾਂ ਨੂੰ ਲੈ ਕੇ ਸਰਕਾਰ ਵੱਲੋਂ ਇੰਨੇ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਅਤੇ ਦੁਨੀਆ ਨੂੰ ਵੱਡੀ ਗਿਣਤੀ ਵਿੱਚ ਨਾਮਵਰ ਖਿਡਾਰੀ ਦਿੱਤੇ ਹਨ। ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਪਹਿਲਾਂ ਹੀ ਬਹੁਤ ਉਤਸ਼ਾਹ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਢੁੱਕਵਾਂ ਮੰਚ, ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਖੇਡ ਸਮਾਗਮ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵਧੀਆ ਪਲੇਟਫਾਰਮ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਜ਼ਰੂਰੀ ਨਹੀਂ ਹਨ, ਸਗੋਂ ਇਹ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ, ਮਾੜੀਆਂ ਆਦਤਾਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਜਿਹੜਾ ਨੌਜਵਾਨ ਖੇਡ ਮੈਦਾਨ ਨਾਲ ਜੁੜਿਆ ਹੁੰਦਾ ਹੈ, ਉਹ ਅਨੁਸ਼ਾਸਨ, ਮਿਹਨਤ, ਸਬਰ ਅਤੇ ਟੀਮ ਭਾਵਨਾ ਵਰਗੇ ਗੁਣ ਸਿੱਖਦਾ ਹੈ।

ਸ੍ਰ. ਕੋਹਲੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਖੇਡਾਂ ਉਨ੍ਹਾਂ ਨੂੰ ਆਪਣੇ ਟੀਚੇ ਪ੍ਰਤੀ ਕੇਂਦਰਿਤ ਰਹਿਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚੋਂ ਹੋਰ ਵੀ ਬਿਹਤਰ ਖਿਡਾਰੀ ਉਭਰ ਕੇ ਸਾਹਮਣੇ ਆਉਣਗੇ।

ਮੇਅਰ ਸ੍ਰੀ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਦਾ ਖੇਡਾਂ ਨਾਲ ਪੁਰਾਣਾ ਨਾਤਾ ਹੈ। ਪਟਿਆਲਾ ਨੇ ਦੇਸ਼ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਇਹ ਸ਼ਹਿਰ ਹਮੇਸ਼ਾ ਹੀ ਖੇਡ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ।

Advertisement
Advertisement
Advertisement
Advertisement
Scroll to Top