Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ; 14 ਸਤੰਬਰ 2026 : ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਪੰਜਾਬ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਦਰਮਿਆਨ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਇਸ ਮੀਟਿੰਗ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵੱਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ; ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵੱਲੋਂ ਅਮਨਦੀਪ ਸਿੰਘ ਹਾਜ਼ਰ ਸਨ। ਹਰੇਕ ਯੂਨੀਅਨ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਢੁਕਵੀਂ ਕਾਰਵਾਈ ਲਈ ਤੁਰੰਤ ਨੋਟ ਕੀਤਾ ਗਿਆ।

Advertisement
Advertisement
Advertisement
Advertisement
Scroll to Top