ਇਤਿਹਾਸਕਾਰ ਪ੍ਰਿਥੀਪਾਲ ਸਿੰਘ ਕਪੂਰ ਦੀ ਮੌਤ ਤੇ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁਖ ਪ੍ਰਗਟਾਇਆ
ਦੁਆਰਾ: Punjab Bani ਪ੍ਰਕਾਸ਼ਿਤ :Saturday, 09 September, 2023, 05:17 PM

ਇਤਿਹਾਸਕਾਰ ਪ੍ਰਿਥੀਪਾਲ ਸਿੰਘ ਕਪੂਰ ਦੀ ਮੌਤ ਤੇ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁਖ ਪ੍ਰਗਟਾਇਆ
ਅੰਮ੍ਰਿਤਸਰ:- 9 ਸੰਤਬਰ ( ) ਇਤਿਹਾਸ ਦੇ ਪ੍ਰੋਫੈਸਰ ਉਘੇ ਸਿੱਖ ਵਿਦਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਲ ਚਲਾਣਾ ਕਰ ਜਾਣ ਤੇ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਅਤੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥ ਤੋਂ ਇੱਕ ਸਿੱਖ ਵਿਦਵਾਨ ਖੁਸ ਗਿਆ ਜਿਸ ਦਾ ਘਾਟਾ ਪੂਰਿਆ ਜਾਣਾ ਅਸੰਭਵ ਹੈ। ਉਨ੍ਹਾਂ ਕਿਹਾ ਸਿੱਖ ਸਮੱਸਿਆਵਾਂ ਤੇ ਸਿੱਖ ਖਾਲਸਾ ਪੰਥ ਨੂੰ ਦਰਪੇਸ਼ ਚਨੌਤੀਆਂ ਬਾਰੇ ਉਹ ਸਮੇਂ ਸਮੇਂ ਆਪਣੀ ਰਾਏ ਦਿੰਦੇ ਰਹਿੰਦੇ ਸਨ। ਉਨ੍ਹਾਂ ਦੀਆਂ ਪੁਸਤਕਾਂ ਅਗਲੇਰੀ ਪਨੀਰੀ ਲਈ ਮਾਰਗ ਦਰਸ਼ਨ ਹਨ।
