Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:16 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਚੰਡੀਗੜ੍ਹ; 25 ਅਗਸਤ 2026 : ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ ਆਰਜ਼ੀ ਬਿੱਲਿੰਗ ਤੋਂ ਪ੍ਰਭਾਵਿਤ 63,702 ਖ਼ਪਤਕਾਰਾਂ ਲਈ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ, ਜਦੋਂ ਕਿ ਵੱਧ ਕੇ ਆਏ ਬਿੱਲਾਂ ਸਬੰਧੀ ਹਰ ਜਾਇਜ਼ ਮਾਮਲੇ ਦਾ ਦੋ ਹਫ਼ਤਿਆਂ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਸਮਰਪਿਤ ਹੈਲਪਲਾਈਨ ਵੀ ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਤਹਿਤ ਬਿਲਿੰਗ ਨਾਲ ਸਬੰਧਤ ਸ਼ਿਕਾਇਤਾਂ ਨਾਲ ਨਜਿੱਠਣ ਲਈ ਪੀਐਸਪੀਸੀਐਲ ਦੇ 20 ਕਰਮਚਾਰੀਆਂ ਦੀ ਇੱਕ ਵਿਸ਼ੇਸ਼ ਟੀਮ ਪਹਿਲਾਂ ਹੀ ਹੈੱਡਕੁਆਰਟਰ ਵਿਖੇ ਤਾਇਨਾਤ ਕੀਤੀ ਗਈ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਕਿਹਾ, “ਪੰਜਾਬ ਸਰਕਾਰ ਹਰੇਕ ਬਿਜਲੀ ਖਪਤਕਾਰ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਯੋਗ ਪਰਿਵਾਰ ਨੂੰ ਤਕਨੀਕੀ, ਆਰਜ਼ੀ ਜਾਂ ਬਿਲਿੰਗ ਨਾਲ ਸਬੰਧਤ ਗਲ਼ਤੀ ਕਾਰਨ ਆਪਣੇ 300-ਯੂਨਿਟ ਮੁਫ਼ਤ ਬਿਜਲੀ ਲਾਭ ਤੋਂ ਵਾਂਝਾ ਨਹੀ ਕੀਤਾ ਜਾਵੇਗਾ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਜਾਇਜ਼ ਮਾਮਲੇ ਦਾ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨਿਪਟਾਰਾ ਕੀਤਾ ਜਾਵੇ।”

ਬਿਜਲੀ ਮੰਤਰੀ ਨੇ ਕਿਹਾ ਕਿ ਅਪ੍ਰੈਲ ਅਤੇ ਜੁਲਾਈ 2026 ਦਰਮਿਆਨ ਕੁਝ ਮਾਮਲਿਆਂ ਵਿੱਚ ਆਰਜ਼ੀ ਬਿਲਿੰਗ ਦੀ ਸਥਿਤੀ ਬਣ ਗਈ ਸੀ ਕਿਉਂਕਿ ਕਰਮਚਾਰੀਆਂ ਦੀ ਹੜਤਾਲ ਕਾਰਨ ਮੀਟਰ ਦੀ ਨਿਯਮਤ ਰੀਡਿੰਗ ਸਮੇਂ ਸਿਰ ਨਹੀਂ ਕੀਤੀ ਜਾ ਸਕੀ। ਉਨ੍ਹਾਂ ਅੱਗੇ ਕਿਹਾ, “ਅਜਿਹੇ ਮਾਮਲਿਆਂ ਵਿੱਚ, ਬਿੱਲ ਪਿਛਲੀ ਔਸਤ ਖ਼ਪਤ ਦੇ ਆਧਾਰ ‘ਤੇ ਤਿਆਰ ਕੀਤੇ ਗਏ ਸਨ ਅਤੇ ਅਸਲ ਮੀਟਰ ਰੀਡਿੰਗ ਉਪਲਬਧ ਹੋਣ ਤੋਂ ਬਾਅਦ ਇਹਨਾਂ ਦਾ ਮਿਲਾਨ ਕੀਤਾ ਜਾਣਾ ਸੀ।”

ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀ ਆਰਜ਼ੀ ਬਿਲਿੰਗ ਤੋਂ ਪ੍ਰਭਾਵਿਤ ਯੋਗ ਘਰੇਲੂ ਖਪਤਕਾਰਾਂ ਲਈ ਲਾਗੂ ਯੋਗਤਾ ਸ਼ਰਤਾਂ ਅਧੀਨ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਜਾਰੀ ਰਹੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਆਰਜ਼ੀ-ਬਿਲਿੰਗ ਤੋਂ ਪ੍ਰਭਾਵਿਤ ਯੋਗ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ, “ਕੁੱਲ 78 ਲੱਖ ਖਪਤਕਾਰਾਂ ਵਿੱਚੋਂ ਸਿਰਫ 63,702 ਨੂੰ ਹੀ ਤਿੰਨ ਮਹੀਨਿਆਂ ਦੇ ਪ੍ਰੋਵੀਜ਼ਨਲ ਬਿੱਲ ਦਿੱਤੇ ਗਏ ਸਨ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਆਮ ਬਿਲਿੰਗ ਪ੍ਰਕਿਰਿਆ ਤਹਿਤ, ਪ੍ਰੋਵੀਜ਼ਨਲ ਬਿੱਲ ਦੀ ਗਣਨਾ ਖ਼ਪਤਕਾਰ ਦੀ ਪਿਛਲੀ ਔਸਤ ਖ਼ਪਤ ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਜਦੋਂ ਬਾਅਦ ਵਿੱਚ ਮੀਟਰ ਦੀ ਰੀਡਿੰਗ ਲਈ ਜਾਂਦੀ ਹੈ ਤਾਂ ਵਿਚਕਾਰਲੀ ਮਿਆਦ ਲਈ ਅਸਲ ਖ਼ਪਤ ਦਾ ਬਿਲਿੰਗ ਪ੍ਰਣਾਲੀ ਰਾਹੀਂ ਮਿਲਾਨ ਕੀਤਾ ਜਾਂਦਾ ਹੈ। ਉਦਾਹਰਣ ਵਜੋਂ, ਜੇਕਰ ਤਿੰਨ ਬਿਲਿੰਗ ਸਾਈਕਲਜ਼ ਵਿੱਚ ਇੱਕ ਖ਼ਪਤਕਾਰ ਦੀ ਅਸਲ ਖ਼ਪਤ 250 ਯੂਨਿਟ, 250 ਯੂਨਿਟ ਅਤੇ 410 ਯੂਨਿਟ ਸੀ, ਪਰ ਪਹਿਲੇ ਦੋ ਬਿੱਲ 250 ਯੂਨਿਟਾਂ ‘ਤੇ ਪ੍ਰੋਵੀਜ਼ਨਲ ਤੌਰ ‘ਤੇ ਜਾਰੀ ਕੀਤੇ ਗਏ ਸਨ, ਤਾਂ ਬਾਅਦ ਵਿੱਚ ਮੀਟਰ ਰੀਡਿੰਗ ਵਿੱਚ 910 ਯੂਨਿਟਾਂ ਦੀ ਕੁੱਲ ਅਸਲ ਖ਼ਪਤ ਦਿਖਾਈ ਦੇਵੇਗੀ। ਫਿਰ ਬਿਲਿੰਗ ਪ੍ਰਣਾਲੀ ਇਸ ਖ਼ਪਤ ਨੂੰ ਤਿੰਨ ਬਿਲਿੰਗ ਅਵਧੀ ਵਿੱਚ ਵੰਡ ਦੇਵੇਗੀ, ਜਿਸਦੇ ਨਤੀਜੇ ਵਜੋਂ ਪ੍ਰਤੀ ਬਿਲਿੰਗ ਅਵਧੀ ਲਗਭਗ 303 ਯੂਨਿਟ ਹੋਵੇਗੀ।”

ਬਿਜਲੀ ਮੰਤਰੀ ਨੇ ਕਿਹਾ, “ਅਜਿਹਾ ਮਿਲਾਨ ਖੁਦ ਬਿਲਿੰਗ ਸਬੰਧੀ ਗਲਤੀ ਨਹੀਂ ਹੈ। ਅਸਲ ਖ਼ਪਤ 910 ਯੂਨਿਟ ਹੀ ਰਹਿੰਦੀ ਹੈ, ਸਿਸਟਮ ਸਿਰਫ਼ ਉਸ ਖ਼ਪਤ ਨੂੰ ਸਬੰਧਿਤ ਬਿਲਿੰਗ ਅਵਧੀ ਵਿੱਚ ਵੰਡਦਾ ਹੈ। ਹਾਲਾਂਕਿ, ਕਿਉਂਕਿ ਮੁਫ਼ਤ ਬਿਜਲੀ ਦਾ ਲਾਭ 300 ਯੂਨਿਟਾਂ ਤੱਕ ਉਪਲਬਧ ਹੈ, ਇਸ ਤਰ੍ਹਾਂ ਦੇ ਮਿਲਾਨ ਦੇ ਨਤੀਜੇ ਵਜੋਂ ਖ਼ਪਤਕਾਰ ਨੂੰ ਉਮੀਦ ਨਾਲੋਂ ਕਾਫ਼ੀ ਜ਼ਿਆਦਾ ਬਿੱਲ ਆ ਸਕਦਾ ਹੈ।”

Advertisement
Advertisement
Advertisement
Advertisement
Scroll to Top