Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 09 September, 2023, 05:18 PM

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਹੈ ਗੁਰਜੀਤ ਸਿੰਘ
ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ
ਚੰਡੀਗੜ੍ਹ, 9 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਅਪਰੇਸ਼ਨ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਸ੍ਰੀ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ।
ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।



Scroll to Top