Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਸਿਹਤ ਯੋਜਨਾ  ਤਹਿਤ 351 ਲਾਭਪਾਤਰੀਆਂ ਨੂੰ 89.35 ਲੱਖ ਰੁਪਏ ਦੇ 357 ਇਲਾਜਾਂ ਦਾ ਲਾਭ ਮਿਲਿਆ

ਮੁੱਖ ਮੰਤਰੀ ਸਿਹਤ ਯੋਜਨਾ  ਤਹਿਤ 351 ਲਾਭਪਾਤਰੀਆਂ ਨੂੰ 89.35 ਲੱਖ ਰੁਪਏ ਦੇ 357 ਇਲਾਜਾਂ ਦਾ ਲਾਭ ਮਿਲਿਆ

ਚੰਡੀਗੜ੍ਹ; 20 ਅਗਸਤ : ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ ਹੀ ਪੰਜਾਬ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੀ ਨਿਗਰਾਨੀ, ਰੋਕਥਾਮ ਅਤੇ ਇਲਾਜ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਇਨ੍ਹਾਂ ਜਨਤਕ ਸਿਹਤ ਉਪਰਾਲਿਆਂ ਦੇ ਨਾਲ-ਨਾਲ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਯੋਗ ਪਰਿਵਾਰਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਕੈਸ਼ਲੈੱਸ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਮਦਦ ਕਰ ਰਹੀ ਹੈ।

ਇਸ ਸਾਲ ਦੀ ਸ਼ੁਰੂਆਤ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਸੂਬਾ ਪੱਧਰੀ ਸਮੀਖਿਆ ਦੌਰਾਨ, ਅਧਿਕਾਰੀਆਂ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਰੋਕਥਾਮ ਲਈ ਨਿਗਰਾਨੀ ਅਤੇ ਜਾਂਚ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ।

ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਡੇਂਗੂ ਦੇ ਮਾਮਲੇ 2021 ਵਿੱਚ 23,389 ਤੋਂ ਘਟ ਕੇ 2025 ਵਿੱਚ 4,981 ਰਹਿ ਗਏ, ਜਦਕਿ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਅੱਠ ਰਹਿ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਇਸ ਸੁਧਾਰ ਦਾ ਸਿਹਰਾ ਅੰਸ਼ਿਕ ਤੌਰ ’ਤੇ ਘਰ-ਘਰ ਨਿਗਰਾਨੀ ਮੁਹਿੰਮ ਨੂੰ ਦਿੱਤਾ, ਜਿਸ ਤਹਿਤ ਪਿਛਲੇ ਸੰਕਰਮਣ ਸੀਜ਼ਨ ਦੌਰਾਨ ਲਗਭਗ 1.5 ਕਰੋੜ ਦੌਰੇ ਕੀਤੇ ਗਏ।

ਰਾਜ ਨੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਨੂੰ ਵੀ ਅੱਗੇ ਵਧਾਇਆ, ਜਿਸ ਤਹਿਤ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਹਰ ਸ਼ੁੱਕਰਵਾਰ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਦਾ ਨਿਰੀਖਣ ਕਰਨ ਅਤੇ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਕੰਟੇਨਰਾਂ ਵਿੱਚ ਖੜ੍ਹੇ ਪਾਣੀ ਨੂੰ ਹਟਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਪੂਰੇ ਭਾਈਚਾਰੇ ਦੀ ਸ਼ਮੂਲਅਤ ਲੋੜੀਂਦੀ  ਹੈ। ਰੋਕਥਾਮ ਦੀ ਜ਼ਿੰਮੇਵਾਰੀ ਸਿਰਫ਼ ਸਿਹਤ ਵਿਭਾਗ ਤੱਕ ਸੀਮਤ ਨਹੀਂ ਸਗੋਂ ਹਰ ਘਰ, ਸਕੂਲ ਅਤੇ ਸੰਸਥਾ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਤੇ ਵੀ ਖੜ੍ਹਾ ਪਾਣੀ ਮੱਛਰਾਂ ਦੇ ਪ੍ਰਜਨਨ ਦਾ ਸਥਾਨ ਨਾ ਬਣੇ।”

ਸੂਬੇ ਦੇ 47 ਸੈਂਟੀਨਲ ਸਰਵਿਲੈਂਸ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੀ ਮੁਫ਼ਤ ਐਲਿਸਾ (ਐਂਜ਼ਾਈਮ-ਲਿੰਕਡ ਇਮਿਊਨੋਸੋਰਬੈਂਟ ਐਸੇ) ਜਾਂਚ ਦੀ ਸਹੂਲਤ ਉਪਲੱਬਧ ਕਰਵਾ ਕੇ ਜਾਂਚ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਗਿਆ ਹੈ। ਮਲੇਰੀਆ ਦੇ ਰੈਪਿਡ ਡਾਇਗਨੌਸਟਿਕ ਟੈਸਟ ਅਤੇ ਡੇਂਗੂ ਦੀ ਜਾਂਚ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਗਿਆ ਹੈ।

ਇਸ ਦੌਰਾਨ ਡਾਕਟਰਾਂ ਨੇ ਲੋਕਾਂ ਨੂੰ ਲਗਾਤਾਰ ਰਹਿਣ ਵਾਲੇ ਬੁਖ਼ਾਰ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਹਰ ਮਾਨਸੂਨੀ ਬੁਖ਼ਾਰ ਨੂੰ ਆਮ ਨਾ ਸਮਝਣ ਦੀ ਸਲਾਹ ਦਿੱਤੀ ਹੈ। ਜ਼ਿਲ੍ਹਾ ਹਸਪਤਾਲ, ਮੋਹਾਲੀ ਦੀ ਮੈਡੀਕਲ ਮਾਹਿਰ ਡਾ. ਸ਼ਿਫਾਲੀ ਚੌਧਰੀ (ਐਮਬੀਬੀਐਸ, ਐਮਡੀ) ਨੇ ਕਿਹਾ, “ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਜਾਂ ਇਲਾਜ ਵਿੱਚ ਦੇਰੀ ਕਰਨ ਨਾਲ ਸਥਿਤੀ ਗੰਭੀਰ ਹੋ ਸਕਦੀ ਹੈ। ਲਗਾਤਾਰ ਬੁਖ਼ਾਰ, ਬਹੁਤ ਜ਼ਿਆਦਾ ਕਮਜ਼ੋਰੀ, ਸਰੀਰ ਜਾਂ ਜੋੜਾਂ ਵਿੱਚ ਤੇਜ਼ ਦਰਦ, ਵਾਰ-ਵਾਰ ਉਲਟੀਆਂ, ਅਸਧਾਰਨ ਖ਼ੂਨ ਵਗਣਾ, ਸਾਹ ਲੈਣ ਵਿੱਚ ਦਿੱਕਤ ਜਾਂ ਸਰੀਰ ਵਿੱਚ ਪਾਣੀ ਦੀ ਕਮੀ ਹੋਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।”

ਬਿਮਾਰ ਹੋਣ ਵਾਲੇ ਮਰੀਜ਼ਾਂ ਲਈ, ਸਿਹਤ ਸੇਵਾਵਾਂ ਤੱਕ ਕਿਫ਼ਾਇਤੀ ਪਹੁੰਚ ਵੀ ਓਨੀ ਹੀ ਅਹਿਮ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਤਾਜ਼ਾ ਇਲਾਜ ਅੰਕੜਿਆਂ ਅਨੁਸਾਰ, 351 ਲਾਭਪਾਤਰੀਆਂ ਨੇ 357 ਇਲਾਜਾਂ ਦਾ ਲਾਭ ਲਿਆ, ਜਿਨ੍ਹਾਂ ’ਤੇ 89,35,345 ਰੁਪਏ ਖ਼ਰਚ ਹੋਏ।

Advertisement
Advertisement
Advertisement
Advertisement
Scroll to Top