Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

-ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ : ਸਾਕਸ਼ੀ ਸਾਹਨੀ

-ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ

ਪਟਿਆਲਾ, 8 ਸਤੰਬਰ:
ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਤਿਆਰ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ ਤਾਂ ਜੋ ਇੰਡਸਟਰੀ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਪਰਾਲੀ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬਣਾਏ ਗਏ ਮਾਈਕਰੋ ਪਲਾਨ ਨੂੰ ਹੁਣ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇ ਜਿਸ ਤਹਿਤ ਲਗਾਏ ਗਏ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਕਰਨ ਤੇ ਉਨ੍ਹਾਂ ਦੇ ਵਟਸਐਪ ਗਰੁੱਪ ਬਣਾਏ ਜਾਣ, ਜਿਸ ‘ਤੇ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਸੂਚਨਾ ਕਿਸਾਨਾਂ ਨੂੰ ਦਿੱਤੀ ਜਾਵੇ।
ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

Advertisement
Advertisement
Advertisement
Advertisement
Scroll to Top