Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:59 pm

+91 90915 01313 , +91 90916 01313

punjabbanni@gmail.com
punjabbani@yahoo.com

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕੀਆਂ ਦੇ ਗੱਤਕੇ ਮੁਕਾਬਲੇ ਕਰਵਾਏ ਗਏ

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕੀਆਂ ਦੇ ਗੱਤਕੇ ਮੁਕਾਬਲੇ ਕਰਵਾਏ ਗਏ

ਪਟਿਆਲਾ  21 ਅਗਸਤ – ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/19 ਲੜਕੀਆਂ ਦੇ ਗਤਕੇ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ।

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਰੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।  ਅੰਡਰ 14 ਦੇ ਮੁਕਾਬਲਿਆਂ ਵਿੱਚ  ਘਨੌਰ ਜੋਨ ਨੇ ਪਹਿਲਾ, ਨਾਭਾ ਜੋਨ ਨੇ ਦੂਸਰਾ ਤੇ ਪਟਿਆਲਾ ਜੋਨ-2 ਨੇ ਤੀਸਰਾ, ਅੰਡਰ 19 ਦੇ ਮੁਕਾਬਲਿਆਂ ਵਿੱਚ ਘਨੌਰ ਜੋਨ ਨੇ ਪਹਿਲਾ, ਰਾਜਪੁਰਾ ਜੋਨ ਨੇ ਦੂਸਰਾ, ਪਟਿਆਲਾ ਜੋਨ-2 ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਤੇ ਅਮਨਿੰੰਦਰ ਸਿੰਘ ਜੋਨਲ ਸਕੱਤਰ ਪਟਿਆਲਾ ਜੋਨ-1, ਜਸਵਿੰਦਰ ਸਿੰਘ ਚੱਪੜ (ਕਨਵੀਨਰ ਗੱਤਕਾ ਤੇ ਜੋਨਲ ਸਕੱਤਰ ਘਨੌਰ), ਡਾ. ਰਾਜਿੰਦਰ ਸੈਣੀ (ਜੋਨਲ ਸਕੱਤਰ ਰਾਜਪੁਰਾ),ਰਕੇਸ਼ ਕੁਮਾਰ (ਖਜਾਨਚੀ,ਜੋਨ-1),ਮਨਿੰੰਦਰ ਸਿੰਘ ਗੱਤਕਾ ਕੋਚ,ਮਨਵਿੰਦਰ ਸਿੰਘ, ਦਲਵਿੰਦਰ ਸਿੰਘ, ਦਰਸ਼ਨ ਕੌਰ,ਜਸਪਾਲ ਕੌਰ, ਮਨਜੀਤ ਸਿੰਘ, ਗੁਰਨਾਮ ਕੌਰ, ਬੇਅੰਤ ਕੌਰ, ਚਰਨਜੀਤ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Scroll to Top