Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:58 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ

ਪਟਿਆਲਾ, 21 ਅਗਸਤ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਹਰ ਨਾਗਰਿਕ ਤੱਕ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਖਾਸ ਕਰਕੇ ਉਨ੍ਹਾਂ ਲੋਕਾਂ ਤੱਕ ਜੋ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਹਾਸਲ ਨਹੀਂ ਕਰ ਸਕਦੇ।

ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਤੋਂ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਕੈਂਪ ਵਿੱਚ ਪਹੁੰਚੀ ਹੈ, ਜਿੱਥੇ ਲੋਕਾਂ ਨੂੰ ਇੱਕੋ ਛੱਤ ਹੇਠ ਮਾਹਿਰ ਡਾਕਟਰੀ ਸਲਾਹ, ਜਾਂਚ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਸਗੋਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਸ਼ੁਰੂਆਤੀ ਪੜਾਅ ‘ਤੇ ਇਲਾਜ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ।

ਇਸ ਮੌਕੇ ਸਿਹਤ ਮੰਤਰੀ ਨੇ ਸੀ.ਐਚ.ਸੀ. ਤ੍ਰਿਪੜੀ ਵਿਖੇ ਨਵੇਂ ਅਲਟ੍ਰਾਸਾਊਂਡ ਮਸ਼ੀਨ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।

ਉਨ੍ਹਾਂ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਡਾਕਟਰੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ-ਸ਼ੈਲੀ, ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ ਸਿਰ ਸਿਹਤ ਜਾਂਚ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਡਾ. ਬਲਕਾਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਮੈਡੀਕਲ ਕਾਲਜ ਤੋਂ ਪਹੁੰਚੇ ਮਾਹਿਰ ਡਾਕਟਰ, ਸਮੂਹ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top