Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:48 pm

+91 90915 01313 , +91 90916 01313

punjabbanni@gmail.com
punjabbani@yahoo.com

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, ਅਗਸਤ 21 : ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168, ਮਈ ਵਿੱਚ 33134, ਜੂਨ ਵਿੱਚ 71928, ਜੁਲਾਈ ਵਿੱਚ 35980, ਅਤੇ ਅਗਸਤ ਵਿੱਚ 20489 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”

ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦਿ੍ਰਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ
ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਦੇਸ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ।“

Advertisement
Advertisement
Advertisement
Advertisement
Scroll to Top