Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ  ਲਿਆ ਜਾਇਜ਼ਾ

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਰਾਖ਼ੀ ਗੁਪਤਾ ਭੰਡਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ।
ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ਤੇ ਲਿਆਉਣ ਦੇ ਮਕਸਦ ਨਾਲ ਇਹ ਸਮਿਟ ਕਰਵਾਇਆ ਜਾ ਰਿਹਾ ਅਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਹੈ ਕਿ ਇਹ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹੇ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਖੂਬਸੂਰਤ ਦਰਿਆ,ਪਹਾੜ ਅਤੇ ਮੈਦਾਨ ਦਿੱਤੇ ਹਨ ਜ਼ੋ ਕਿ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੁਲਿਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਲੋਕਾਂ ਸਾਹਮਣੇ ਦੇ ਕੇ ਆਉਣਾ ਦਾ ਹੈ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦਾ ਜਿੰਨ੍ਹਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਵੀ ਹੋਵੇਗਾ। ਇਸ ਲਈ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਸਾਨੂੰ ਸਭ ਨੂੰ ਬਤੌਰ ਸਰਕਾਰੀ ਮੁਲਾਜ਼ਮ ਹੋਣ ਦੇ ਨਾਲ ਨਾਲ ਬਤੌਰ ਪੰਜਾਬੀ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿਚ ਸ਼ਮੂਲੀਅਤ ਕਰ ਰਹੇ ਹਰ ਇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਹੋ ਸਕੇ ਅਤੇ ਉਹ ਬਾਰ ਬਾਰ ਪੰਜਾਬ ਘੁੰਮਣ ਆਵੇ। ਸ੍ਰੀਮਤੀ ਭੰਡਾਰੀ ਨੇ ਸਮਾਗਮ ਸਥਾਨ, ਪ੍ਰਦਰਸ਼ਨੀ ਖ਼ੇਤਰ ਅਤੇ ਲੰਚ ਏਰੀਆ ਦਾ ਵੀ ਨਿਰੀਖਣ ਕੀਤਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਆਈ.ਜੀ. ਰੂਪਨਗਰ ਰੇਂਜ ਸ. ਗੁਰਪ੍ਰੀਤ ਸਿੰਘ ਭੁੱਲਰ, ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ, ਵਰਿੰਦਰ ਸ਼ਰਮਾ ਡਾਇਰੈਕਟਰ ਸੈਰ ਸਪਾਟਾ, ਭੁਪਿੰਦਰ ਸਿੰਘ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ,ਮਨੀਸ਼ ਕੁਮਾਰ ਆਈ.ਏ.ਐਸ., ਟੀ.ਪੀ.ਐਸ.ਫੂਲਕਾ ਆਈ.ਏ.ਐਸ, ਸ੍ਰੀਮਤੀ ਆਸ਼ਿਕ਼ਾ ਜੈਨ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਡਾਕਟਰ ਸੰਦੀਪ ਗਰਗ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top