Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੇਮਿਸਾਲ ਇਕੱਠ : ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੇਮਿਸਾਲ ਇਕੱਠ : ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਬਾਬਾ ਬਕਾਲਾ ਸਾਹਿਬ, 28 ਅਗਸਤ : ਅੱਜ ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਰਵਾਈ ਗਈ “ਸਾਚਾ ਗੁਰ ਲਾਧੋ ਰੇ” ਪੰਥਕ ਕਾਨਫਰੰਸ ਵਿੱਚ ਵਿਸ਼ਾਲ ਅਤੇ ਬੇਮਿਸਾਲ ਇਕੱਠ ਹੋਇਆ। ਇਸ ਮੌਕੇ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਦੇ ਨਾਲ-ਨਾਲ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫਰੰਸ ਦਾ ਮੁੱਖ ਆਕਰਸ਼ਣ ਭਾਈ ਅੰਮ੍ਰਿਤਪਾਲ ਸਿੰਘ ਜੀ ਵੱਲੋਂ ਪੰਜਾਬੀਆਂ ਨਾਲ ਕੀਤੇ ਅਹਿਦ ਨੂੰ ਬਾਪੂ ਤਰਸੇਮ ਸਿੰਘ ਜੀ ਵੱਲੋਂ ਸੰਗਤ ਦੇ ਵਿਸ਼ਾਲ ਇਕੱਠ ਵਿੱਚ ਪੜ੍ਹ ਕੇ ਸੁਣਾਉਣਾ ਰਿਹਾ।

ਅਹਿਦ ਤਹਿਤ ਪੰਜਾਬੀਆਂ ਦੇ ਹੱਥ ਫੈਸਲੇ ਦੀ ਤਾਕਤ ਆਉਣ ’ਤੇ 1997 ਤੋਂ 2027 ਤੱਕ ਦੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਪਸਾਰ, ਮੌਤਾਂ, ਸਪਲਾਈ ਚੇਨ, ਸਿਆਸੀ ਸ਼ਮੂਲੀਅਤ ਅਤੇ ਪੁਲਿਸ ਤੇ ਸੁਰੱਖਿਆ ਤੰਤਰ ਦੀ ਕਥਿਤ ਮਿਲੀਭੁਗਤ ਸਬੰਧੀ ਵ੍ਹਾਈਟ ਪੇਪਰ ਜਾਰੀ ਕਰਨ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ ਗਿਆ। ਇਸਦੇ ਨਾਲ ਹੀ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਗਿਆ।

ਕਾਨਫਰੰਸ ਵਿੱਚ ਬਾਪੂ ਤਰਸੇਮ ਸਿੰਘ ਜੀ, ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰਾਂ, ਮੁੱਖ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਪੰਥ-ਪੰਜਾਬ ਦੇ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ ਰੱਖੇ। ਬੁਲਾਰਿਆਂ ਨੇ ਪੰਜਾਬ ਦੀ ਜਵਾਨੀ, ਕਿਸਾਨੀ, ਪਾਣੀਆਂ, ਰੁਜ਼ਗਾਰ, ਸੂਬੇ ਦੇ ਹੱਕਾਂ ਅਤੇ ਪੰਥਕ ਮਸਲਿਆਂ ਦੇ ਨਾਲ-ਨਾਲ ਨਸ਼ਿਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਉਨ੍ਹਾਂ ਦੇ ਪਿਛਲੇ ਕਾਰਜਕਾਲਾਂ ਦੀਆਂ ਨਾਕਾਮੀਆਂ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਤਿੱਖੇ ਢੰਗ ਨਾਲ ਘੇਰਿਆ।

ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਹੁਣ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਠੋਸ ਨੀਤੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੋਂ ਲਿਆ ਗਿਆ ਇਹ ਅਹਿਦ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸਿਧਾਂਤਕ ਰਾਜਨੀਤੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵੱਲ ਇੱਕ ਅਹਿਮ ਕਦਮ ਹੈ।

ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਸ੍ਰ ਸੁਰਜੀਤ ਸਿੰਘ ਦੌਲਤਪੁਰ, ਸ੍ਰ ਕਾਬਲ ਸਿੰਘ, ਸ੍ਰ ਬਾਬੂ ਸਿੰਘ ਬਰਾੜ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸੰਧੂ, ਭਾਈ ਮਨਦੀਪ ਸਿੰਘ ਸਿੱਧੂ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ੍ਰ ਇਕਬਾਲ ਸਿੰਘ ਝੂੰਦਾ, ਚਾਚਾ ਸੁਖਚੈਨ ਸਿੰਘ, ਮਾਤਾ ਬਲਵਿੰਦਰ ਕੌਰ ਜੀ, ਬੀਬੀ ਹਰਪ੍ਰੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਨਵਜੋਤ ਕੌਰ ਲੰਬੀ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਜਤਿੰਦਰ ਸਿੰਘ ਮਹਿਤਾ, ਭਾਈ ਦਲੇਰ ਸਿੰਘ ਡੋਡ, ਭਾਈ ਗੁਰਪ੍ਰੀਤ ਸਿੰਘ ਕੰਮੋਕੇ,

ਭਾਈ ਜੋਧਬੀਰ ਸਿੰਘ ਜੱਲੂਪੁਰ, ਸ੍ਰ ਦਰਸ਼ਨ ਸਿੰਘ ਸ਼ਿਵਾਲਿਕ, ਐਡਵੋਕੇਟ ਇਮਾਨ ਸਿੰਘ ਖਾਰਾ, ਸ੍ਰ ਪ੍ਰਿਥੀਪਾਲ ਸਿੰਘ, ਸ੍ਰ ਜਗਰੂਪ ਸਿੰਘ ਖਾਲਸਾ, ਸ੍ਰ ਅਮਨਦੀਪ ਸਿੰਘ ਹਸਨਪੁਰ, ਸ੍ਰੀ ਰੋਹਿਤ ਖੁੱਲਰ, ਭਾਈ ਦਲਜੀਤ ਸਿੰਘ ਜਵੰਦਾ, ਸ੍ਰ ਲਖਵਿੰਦਰ ਸਿੰਘ ਲੋਟ, ਸ੍ਰ ਲਖਬੀਰ ਸਿੰਘ ਕੋਟਲਾ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਰਸ਼ਪਾਲ ਸਿੰਘ ਸੋਸਣ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਭਾਈ ਸੁਖਬੀਰ ਸਿੰਘ ਚੀਮਾਂ, ਬਾਬਾ ਜਰਮਨਜੀਤ ਸਿੰਘ ਸਰਾਏੰ, ਸਰਪੰਚ ਹਰਜਿੰਦਰ ਸਿੰਘ ਜੀਰਾ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਪਰਮਜੀਤ ਸਿੰਘ ਅਕਾਲੀ, ਬਾਬਾ ਬਿਬੇਕ ਸਿੰਘ, ਸ੍ਰੀ ਗੰਗਵੀਰ ਸਿੰਘ ਰਾਠੋੜ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸਕੱਤਰ ਸਿੰਘ ਉਸਮਾ, ਭਾਈ ਕੇਵਲ ਸਿੰਘ ਮਹਿਤਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਰਣਜੋਧ ਸਿੰਘ ਜਲਾਲਉਸਮਾਂ, ਭਾਈ ਇਕਬਾਲ ਸਿੰਘ ਸੰਧੂ, ਭਾਈ ਗੁਰਚਰਨ ਸਿੰਘ ਸੰਘਾ, ਭਾਈ ਤੇਜਿੰਦਰ ਸਿੰਘ ਢਿਲੋਂ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਨਾਥਵਿੰਦਰ ਸਿੰਘ,

ਪਰਮਜੀਤ ਸਿੰਘ ਵਣੀਏਕੇ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਬਲਜਿੰਦਰ ਸਿੰਘ ਥਾਂਦੇ, ਭਾਈ ਜਸਕਰਨ ਸਿੰਘ ਲੋਪੋਕੇ, ਹਰਜਿੰਦਰ ਸਿੰਘ ਜੌਹਲ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਾਂ ਸਿੰਘ ਰਾਉੰਕੇ, ਭਾਈ ਕਸ਼ਮੀਰ ਸਿੰਘ ਹਰਗੋਬਿੰਦਪੁਰ, ਭਾਈ ਮਨਵਿੰਦਰ ਸਿੰਘ ਦਕੋਹਾ, ਬਾਬਾ ਰਾਜਾ ਰਾਜ ਸਿੰਘ, ਭਾਈ ਦਰਸ਼ਨ ਸਿੰਘ ਜਗਤਪੁਰਾ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਰਜਿੰਦਰ ਸਿੰਘ ਤਲਵੰਡੀ, ਡਾਕਟਰ ਬਰਿੰਦਰ ਸਿੰਘ, ਭਾਈ ਰੱਬੀ ਕੰਧੋਲਾ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਅਤੇ ਭਾਈ ਅਵਤਾਰ ਸਿੰਘ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਸੰਗਤ ਹਾਜਰ ਸੀ।

Advertisement
Advertisement
Advertisement
Advertisement
Scroll to Top