Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਗੁਰਦਾਸਪੁਰ, ਅਗਸਤ 31 : ਅੱਜ ਗੋਲਡਨ ਪਾਮ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਦੌਰਾਨ ਸਮੂਹ ਰਾਈਸ ਮਿਲਰਜ਼ ਵੱਲੋਂ ਸਰਬਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵੱਲੋਂ ਅਜੇ ਬੇਦੀ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਕੈਬਨਿਟ  ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਐਸੋਸੀਏਸ਼ਨ ਵਲੋਂ ਚੌਲਾਂ ‘ਤੇ ਲੱਗੇ ਇੱਕ ਫੀਸਦ ਟੈਕਸ  ਖਤਮ ਕਰਨ, ਝੋਨੇ ਦੇ ਸੀਜ਼ਨ ਤੋਂ ਪਹਿਲਾਂਂ ਸਟੋਰੇਜ ਲਈ ਥਾਂ ਸਮੇਤ ਵੱਖ ਵੱਖ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਕੈਬਨਿਟ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ।

Advertisement
Advertisement
Advertisement
Advertisement
Scroll to Top