Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 8:56 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ

ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ ਵਿੱਚ ਛੇ ਟੀਮਾਂ ਸ਼ਾਮਲ ਹੋਣਗੀਆਂ ਅਤੇ  ਇਹ ਟੂਰਨਾਮੈਂਟ 13 ਸਤੰਬਰ ਤੱਕ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ।

ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਹੁਨਰਮੰਦ ਕ੍ਰਿਕਟਰਾਂ ਨੂੰ ਵੱਡੇ ਪਲੇਟਫਾਰਮ ‘ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਦੇ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਕ੍ਰਿਕਟਰਾਂ ਨੂੰ ਖੇਡ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਦੇਣ ਲਈ ਕਰਵਾਈ ਜਾ ਰਹੀ ਹੈ। ਇਹ ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਈ.ਪੀ.ਐਲ. ਦੀ ਤਰਜ਼ ‘ਤੇ ਕਰਵਾਈ ਜਾ ਰਹੀ ਹੈ।”

ਅੱਜ ਕਰਵਾਏ ਗਏ ਉਦਘਾਟਨ ਸਮਾਰੋਹ ਵਿੱਚ ਟੂਰਨਾਮੈਂਟ ਦਾ ਪਹਿਲਾ ਮੈਚ ਅੰਮ੍ਰਿਤਸਰ ਸੂਰਮਾ ਅਤੇ ਮੋਹਾਲੀ ਕਿੰਗਜ਼ ਵਿਚਕਾਰ ਖੇਡਿਆ ਗਿਆ। ਇਹ ਲੀਗ ਦੋ ਹਫ਼ਤਿਆਂ ਤੱਕ ਜਾਰੀ ਰਹੇਗੀ, ਜਿਸ ਦਾ ਫਾਈਨਲ 13 ਸਤੰਬਰ ਨੂੰ ਹੋਵੇਗਾ। ਸਾਰੇ ਮੈਚ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਹਨ।

*ਪੰਜਾਬ ਭਾਰਤੀ ਕ੍ਰਿਕਟ ਦੇ ਪਾਵਰਹਾਊਸ ਵਜੋਂ ਉੱਭਰ ਰਿਹਾ ਹੈ*

ਭਾਰਤੀ ਕ੍ਰਿਕਟ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਲਗਾਤਾਰ ਅਜਿਹੇ ਖਿਡਾਰੀ ਪੈਦਾ ਕੀਤੇ ਹਨ, ਜੋ ਦੇਸ਼ ਦੀ ਉੱਚ ਪੱਧਰ ‘ਤੇ ਨੁਮਾਇੰਦਗੀ ਕਰਦੇ ਰਹੇ ਹਨ। ਉਨ੍ਹਾਂ ਕਿਹਾ, “ਅੱਜ ਇਹ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ ਪੰਜਾਬ ਤੋਂ ਹਨ। ਇਸ ਸਮੇਂ ਪੰਜਾਬ ਦੇ 21 ਖਿਡਾਰੀ ਆਈ.ਪੀ.ਐਲ. ਵਿੱਚ ਖੇਡ ਰਹੇ ਹਨ।”

ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤੀ ਪੁਰਸ਼ ਕ੍ਰਿਕਟ ਟੀਮ ਵਿੱਚ ਪੰਜਾਬ ਦੇ ਚਾਰ ਖਿਡਾਰੀ ਹਨ, ਜਿਨ੍ਹਾਂ ਵਿੱਚ ਕਪਤਾਨ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਸ਼ਾਮਲ ਹਨ।

ਸੂਬੇ ਦੀ ਅਮੀਰ ਕ੍ਰਿਕਟ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ ਅਤੇ ਯੁਵਰਾਜ ਸਿੰਘ ਵਰਗੇ ਮਹਾਨ ਕ੍ਰਿਕਟਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਲਈ ਸਮਰਪਿਤ ਮੰਚ ਤਿਆਰ ਕਰਕੇ ਇਸ ਵਿਰਾਸਤ ਨੂੰ ਹੋਰ ਮਜ਼ਬੂਤ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਭਰ ਵਿੱਚ ਬਿਹਤਰ ਖੇਡ ਬੁਨਿਆਦੀ ਢਾਂਚਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ। ਇਸੇ ਲਈ ਸੂਬਾ ਸਰਕਾਰ ਖੇਡਾਂ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦੇ ਮੌਕੇ ਮੁਹੱਈਆ ਕਰ ਰਹੀ ਹੈ।”

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਭਰ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਹੁਣ ਤੱਕ ਦਾ ਸਭ ਵੱਡਾ ਬਜਟ ਰੱਖਿਆ ਗਿਆ ਹੈ, ਜੋ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਪਹਿਲਾਂ ਹੀ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

Advertisement
Advertisement
Advertisement
Advertisement
Scroll to Top