Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 31 Aug 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 31 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਆਚਰਣ ਵਿੱਚ ਧਰਮ ਨੂੰ ਪ੍ਰਮੁੱਖਤਾ ਦੇਣਾ ਹੀ ਜੀਵਨ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਮ ਹੀ ਰਾਜਨੀਤੀ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ ਅਤੇ ਸਮਾਜ ਨੂੰ ਇੱਕਜੁੱਟ ਰੱਖਣ ਲਈ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਅਤੇ ਆਚਰਣ ਵਿੱਚ ਅਪਣਾਉਣਾ ਬਹੁਤ ਜ਼ਰੂਰੀ ਹੈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਐਤਵਾਰ ਸ਼ਾਮ ਸਵਾਮੀ ਸੰਪੂਰਨਾ ਨੰਦ ਬ੍ਰਹਮਚਾਰੀ ਜੀ ਦੀ ਸਰਪ੍ਰਸਤੀ ਹੇਠ ਸ਼੍ਰੀ ਅੰਮ੍ਰਿਤੇਸ਼ਵਰ ਮਹਾਂਦੇਵ ਮੰਦਿਰ, ਸੈਕਟਰ-89, ਮੋਹਾਲੀ ਵਿਖੇ ਸਾਉਣ ਮਹੀਨੇ ਦੇ ਰੁਦਰਾਭਿਸ਼ੇਕ ਅਤੇ ਦਿਵਿਆ ਪੂਜਨ ਦੀ ਸੰਪੂਰਤੀ ਮੌਕੇ ਕਰਵਾਈ ਗਈ ‘ਸਾਡੀ ਸਮਾਜਿਕ ਜ਼ਿੰਮੇਵਾਰੀ’ ਵਿਸ਼ੇ ’ਤੇ ਸੰਗੋਸ਼ਠੀ ਨੂੰ ਸੰਬੋਧਨ ਕਰ ਰਹੇ ਸਨ।

ਸ. ਸੰਧਵਾਂ ਨੇ ਕਿਹਾ ਕਿ ਜਦੋਂ ਸਾਡਾ ਆਚਰਣ ਧਰਮ ਦੀ ਅਗਵਾਈ ਨੂੰ ਸਵੀਕਾਰ ਕਰਦਿਆਂ ਸੱਚਾ, ਸੁੱਚਾ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਹੋਵੇਗਾ ਤਾਂ ਅਸੀਂ ਨਾ ਸਿਰਫ਼ ਆਪਣੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾ ਸਕਾਂਗੇ, ਸਗੋਂ ਪੰਜਾਬ ਨੂੰ ਵੀ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾ ਸਕਾਂਗੇ।

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰੇ, ਏਕਤਾ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਸਾਡੀ ਸਾਂਝੀ ਸਮਾਜਿਕ ਜ਼ਿੰਮੇਵਾਰੀ ਹੈ। ਧਰਮ ਦੇ ਸੱਚ, ਸੇਵਾ, ਇਮਾਨਦਾਰੀ ਅਤੇ ਮਨੁੱਖਤਾ ਦੇ ਸਿਧਾਂਤਾਂ ਨੂੰ ਅਪਣਾ ਕੇ ਹੀ ਇੱਕ ਮਜ਼ਬੂਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਅਤੇ ਪੰਜਾਬ ਟੂਰਿਜ਼ਮ ਅਤੇ ਹੈਰੀਟੇਜ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਨਾਲ ਮੌਜੂਦ ਸਨ।

Advertisement
Advertisement
Advertisement
Advertisement
Scroll to Top