Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

 ਚੰਡੀਗੜ੍ਹ/ਬਟਾਲਾ, ਅਕਤੂਬਰ 2 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।

ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ, ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਬਟਾਲਾ, ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਰਵਿੰਦਰ ਸਿੰਘ, ਅਮਨਜੀਤ ਸਿੰਘ ਡੀ ਐੱਫ ਐੱਸ ਸੀ ਗੁਰਦਾਸਪੁਰ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸੀਜ਼ਨਾਂ ਦੌਰਾਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸੀਜ਼ਨ ਵੀ ਸਫ਼ਲਤਾਪੂਰਵਕ ਸੰਪੰਨ ਹੋਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਨਿਰਵਿਘਨ ਖਰੀਦਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਵਿਚ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਏ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਰੁਪਏ ਦੀ ਨਕਦ ਕਰਜ਼ਾ ਹੱਦ ਦੀ ਮਨਜ਼ੂਰੀ ਦੇ ਰੂਪ ਵਿਚ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ।

ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵਲੋਂ ਲੋੜੀਂਦਾ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ ਤੇ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ। ਖ਼ਰੀਦ ਕਾਰਜਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇਕ-ਇਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ

ਇਸ ਮੌਕੇ ਉਹ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੀ ਮਿਲੇ ਤੇ ਕਿਹਾ ਕਿ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ। ਉਪਰੰਤ ਉਨ੍ਹਾਂ ਡੀ ਐੱਫ ਐੱਸ ਸੀ ਸਮੇਤ ਸਬੰਧਤ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ।

Advertisement
Advertisement
Advertisement
Advertisement
Scroll to Top