Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ.  ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 254ਵੇਂ ਦਿਨ ਵੀ ਕਾਰਵਾਈ ਜਾਰੀ ਰੱਖਦਿਆਂ 543 ਛਾਪੇਮਾਰੀਆਂ ਕਰਕੇ 13 ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ 163 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਅਤੇ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ, ’ਐਂਟੀ ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸਹ ਵੀ ਦੇ ਸਕਦੇ ਹਨ।

Advertisement
Advertisement
Advertisement
Advertisement
Scroll to Top