Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਨੋਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਨੋਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਬਹਾਦਰਗੜ੍ਹ, ਪਟਿਆਲਾ 2 ਅਕਤੂਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ. ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਾਹਿਬਾਨ ਕਰ ਸਨ. ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ.

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਸਾਹਿਬਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਗੁਰੂ ਸਾਹਿਬ ਦੀ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ. ਨਗਰ ਕੀਰਤਨ ਦੀ ਆਰੰਭਤਾ ਮੌਕੇ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿਘ ਬਡੂੰਗਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਕਥਾਵਾਚਕ ਭਾਈ ਭੁਪਿੰਦਰਪਾਲ ਸਿੰਘ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਰਜਿੰਦਰ ਸਿੰਘ ਵਿਰਕ ਆਦਿ ਨੇ ਵੀ ਸ਼ਮੂਲੀਅਤ ਕੀਤੀ.

ਇਸ ਉਪਰੰਤ ਨਗਰ ਕੀਰਤਨ ਦਾ ਪੁਲਿਸ ਪੁਲਿਸ ਦੀ ਕਮਾਂਡੋਜ਼ ਬਟਾਲੀਅਨ ਬਹਾਦਰਗੜ੍ਹ ਵਿਖੇ ਗੁਰੂ ਸਾਹਿਬ ਦੀ ਪਾਲਕੀ ਨੂੰ ਸਲਾਮੀ ਦਿੱਤੀ ਅਤੇ ਕਮਾਡੈਂਟ ਗੁਰਪ੍ਰੀਤ ਸਿੰਘ, ਡੀਐਸਪੀ ਹਰਦੀਪ ਸਿੰਘ ਬਡੂੰਗਰ ਵੱਲੋਂ ਗੁਰੂ ਸਾਹਿਬ ਦਾ ਰੁਮਾਲਾ ਭੇਂਟ ਕੀਤਾ ਗਿਆ.

ਨਗਰ ਕੀਰਤਨ ਦੀ ਆਰੰਭਤਾ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੀ ਸਿੱਖਿਆ ਤੇ ਚੱਲਣ ਲਈ ਪ੍ਰੇਰਨਾ.ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਹਾਨ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਦੇਸ਼ ਅਤੇ ਵਿਚਾਰਧਾਰਾ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ ਅਤੇ ਅੱਜ ਲੋੜ ਹੈ ਕਿ ਗੁਰੂ ਸਾਹਿਬਾਨ ਵੱਲੋਂ ਵਿਖਾਏ ਮਾਰਗ ਤੇ ਚੱਲਦਿਆਂ ਗੁਰਬਾਣੀ ਫਲਸਫੇ ਅਨੁਸਾਰ ਜੀਵਨ ਬਤੀਤ ਕੀਤਾ ਜਾਵੇ.

ਇਸ ਮੌਕੇ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਸੰਘਰਸ਼ਮਈ ਰਿਹਾ, ਜਿਨਾਂ ਨੇ ਪ੍ਰਮਾਤਮਾ ਦੇ ਬਾਣੇ ਅਨੁਸਾਰ ਆਪਣੀ ਰਚਿਤ ਗੁਰਬਾਣੀ ਰਾਹੀਂ ਸਮੁੱਚੀ ਲੋਕਾਈ ਦਾ ਉਧਾਰ ਕੀਤਾ. ਅੱਜ ਉਨ੍ਹਾਂ ਦੇ ਮਾਨਵੀ ਹੱਕਾਂ ਲਈ ਕੀਤੇ ਕਾਰਜ ਸਰਬੱਤ ਦੇ ਭਲੇ ਦਾ ਕਾਰਜ ਕਰਨ ਦੀ ਪ੍ਰੇਰਨਾ ਦਿੰਦੇ ਹਨ. ਇਸ ਮੌਕੇ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਆਗਮਨ ਪੁਰਬ ਮੌਕੇ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ.

ਨਗਰ ਕੀਰਤਨ ਦੌਰਾਨ ਫੁੱਲਾਂ ਦੀ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਨੇ ਨਾਮ ਸਿਮਰਨ ਕਰਦਿਆਂ ਵੱਖਰੀ ਹੀ ਖਿੱਚ ਪੈਦਾ ਕੀਤੀ, ਝਾੜੂ ਬਰਦਾਰ ਸੰਗਤਾਂ ਨੇ ਗੁਰੂ ਪ੍ਰਤੀ ਸਮਰਪਿਤ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਗੱਤਕਾ ਖਿਡਾਰੀਆਂ ਨੇ ਗੱਤਕੇ ਦੇ ਜੌਹਰ ਵਿਖਾ ਕੇ ਖਾਲਸਾ ਪੰਥ ਪ੍ਰਤੀ ਜੋਸ਼ ਭਰਨ ਦੀ ਕੰਮ ਕੀਤਾ. ਇਸ ਮੌਕੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਨਾਲ ਸਬੰਧਤ ਗੁਰਮਤਿ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੇ ਸਮੂਹ ਸਟਾਫ ਨਾਲ ਭਾਗ ਲਿਆ, ਜਿਨਾਂ ਵਿਚ ਮੀਤ ਸਕੱਤਰ ਸੁਖਦੇਵ ਸਿੰਘ ਉਚੇਚੇ ਤੌਰ ਤੇ ਪੁੱਜੇ.

Advertisement
Advertisement
Advertisement
Advertisement
Scroll to Top