Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 6:39 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਦੋ ਮੁਲਜ਼ਮ ਕਾਬੂ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਦੋ ਮੁਲਜ਼ਮ ਕਾਬੂ

ਪਟਿਆਲਾ, 2 ਅਕਤੂਬਰ: ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ, ਪਟਿਆਲਾ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਵਜੋਂ ਹੋਈ ਹੈ।

ਇਸ ਘਟਨਾ ਤੋਂ ਬਾਅਦ, ਇਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਥਾਣਾ ਬਨੂੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ ‘ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਦੇ ਹਿੱਸੇ ਵਜੋਂ, ਵਿਦਿਆਰਥੀਆਂ ਅਤੇ ਹੋਰ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫੈਲਾਏ ਗਏ ਝੂਠੇ ਸੰਦੇਸ਼ਾਂ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਰਾਹੀਂ ਗੁੰਮਰਾਹਕੁੰਨ ਸੰਦੇਸ਼ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਇਆ ਅਤੇ ਉਕਸਾਇਆ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਤਣਾਅਪੂਰਨ ਹੋ ਗਈ।

ਕੁੱਲ ਮਿਲਾ ਕੇ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 10 ਹੋਰਨਾਂ ਨੂੰ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ ‘ਤੇ ਭੇਜੀਆਂ ਗਈਆਂ ਹਨ।

ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਰਕਾਰੀ ਫਰਜ਼ ਨਿਭਾਉਣ ਵਿੱਚ ਰੁਕਾਵਟ ਪਾਉਣ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top