Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 6:22 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top