Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ

ਦੁਆਰਾ: Punjab Bani ਪ੍ਰਕਾਸ਼ਿਤ :Monday, 11 September, 2023, 05:49 PM

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ
ਪਟਿਆਲਾ (11-09-2023): ਸਥਾਨਕ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਵਿਖੇ ਬੀ.ਐਡ. ਅਤੇ ਐਮ.ਐਡ. ਦੇ ਸ਼ੈਸ਼ਨ 2023-25 ਦੇ ਵਿਦਿਆਰਥੀਆਂ ਦਾ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਨੇ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਇਸ ਨਾਮਵਰ ਸੰਸਥਾ ਦੇ ਇਤਿਹਾਸ, ਵਿੱਦਿਅਕ ਅਤੇ ਸੱਭਿਆਚਾਰਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਜੀ.ਐਸ.ਬੱਤਰਾ, ਡੀਨ ਅਕਾਦਮਿਕ ਮਾਮਲੇ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਦਿਆਰਥੀਆਂ ਨੂੰ ਆਪਣੇ ਲੰਬੇ ਜੀਵਨ ਕਾਲ ਦੀਆਂ ਪ੍ਰਾਪਤੀਆਂ ਦੇ ਮੱਦੇ ਨਜ਼ਰ ਵਿਦਿਆਰਥੀਆਂ ਨੂੰ ਉਚੀਆਂ ਮੱਲ੍ਹਾਂ ਮਾਰਨ ਦੀ ਤਾਕੀਦ ਕੀਤੀ। ਕਾਲਜ ਵਾਈਸ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਕੌਰ ਨੇ ਘਰੇਲੂ ਪ੍ਰੀਖਿਆ (MST), ਹਾਜ਼ਰੀਆਂ, ਜੁਰਮਾਨੇ, ਕਾਲਜ ਕਲਰ ਆਦਿ ਦੇ ਨਿਯਮਾਂ ਸੰਬੰਧੀ ਜਾਣੂ ਕਰਵਾਇਆ। ਡਾ. ਦੀਪਿਕਾ ਰਾਜਪਾਲ ਨੇ ਸਮੂਹ ਸਟਾਫ਼ ਮੈਂਬਰਾਂ ਨਾਲ ਜਾਣ-ਪਛਾਣ ਕਰਵਾਈ ਅਤੇ ਟੀਚਿੰਗ ਪ੍ਰੈਕਟਿਸ, ਸੈਕਸ਼ਨ, ਟਾਈਮ-ਟੇਬਲ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਾਲਜ ਵਿੱਚ ਹੋਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਅਸਿ. ਪ੍ਰੋ. ਨਵਨੀਤ ਕੌਰ ਜੇਜੀ, ਐਨ.ਐਸ.ਐਸ. ਸੰਬੰਧੀ ਅਸਿ. ਪ੍ਰੋ. ਯਸ਼ਪ੍ਰੀਤ ਸਿੰਘ, ਸਵੀਪ ਗਤੀਵਿਧੀਆਂ ਸੰਬੰਧੀ ਡਾ. ਏਕਤਾ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੰਚ ਦਾ ਸੰਚਾਲਨ ਪ੍ਰੋ. (ਡਾ.) ਇੰਦਰਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।



Scroll to Top