Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 6:30 pm

+91 90915 01313 , +91 90916 01313

punjabbanni@gmail.com
punjabbani@yahoo.com

ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਧਾਮੀ ਵੱਲੋਂ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਧਾਮੀ ਵੱਲੋਂ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ, 29 ਸਤੰਬਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਹਾਲਾਤ ਬਾਰੇ ਜਾਣਕਾਰੀ ਲਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਵੀ ਮੌਜੂਦ ਸਨ।

ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਹਾਕਮਾਂ ਵੱਲੋਂ ਜਾਨ ਬਖ਼ਸ਼ੀ ਲਈ ਰੱਖੀਆਂ ਸ਼ਰਤਾਂ ਅੱਗੇ ਸਿੱਖਾਂ ਨੇ ਕਦੇ ਈਨ ਨਹੀਂ ਮੰਨੀ, ਸਗੋਂ ਸ਼ਹਾਦਤ ਨੂੰ ਪ੍ਰਵਾਨ ਕੀਤਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਵੀ ਇਸੇ ਸਿੱਖ ਪਰੰਪਰਾ ’ਤੇ ਪਹਿਰਾ ਦਿੰਦਿਆਂ ਸਪੱਸ਼ਟ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਜਾਨ ਬਖ਼ਸ਼ੀ ਦੀ ਭੀਖ ਨਹੀਂ ਚਾਹੀਦੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿੱਚ ਭਾਈ ਰਾਜੋਆਣਾ ਸਬੰਧੀ ਕੀਤੇ ਆਪਣੇ ਐਲਾਨ ਨੂੰ ਅਜੇ ਤੱਕ ਲਾਗੂ ਨਹੀਂ ਕਰ ਰਹੀ। ਛੇ ਸਾਲ ਤੋਂ ਵੱਧ ਸਮਾਂ ਬੀਤਣ ਅਤੇ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਸਬੰਧੀ 41 ਤਰੀਕਾਂ ਪੈਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਅੰਤਿਮ ਫ਼ੈਸਲਾ ਨਾ ਲੈਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ 32 ਸਾਲਾਂ ਤੋਂ ਨਜ਼ਰਬੰਦ ਭਾਈ ਰਾਜੋਆਣਾ ਦਾ ਮਾਮਲਾ ਹੋਰ ਲਟਕਾਉਣ ਦੀ ਬਜਾਏ ਸਰਕਾਰ ਨੂੰ ਤੁਰੰਤ ਨਿਰਣਾ ਲੈਣਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਪੂਰੀ ਚੜ੍ਹਦੀ ਕਲਾ ਵਿੱਚ ਹਨ ਅਤੇ ਗੁਰੂ ਨਾਲ ਜੁੜੇ ਹੋਏ ਹਨ। ਭਾਈ ਰਾਜੋਆਣਾ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮੌਲਿਕ ਅਧਿਕਾਰਾਂ ਸਬੰਧੀ ਵੀ ਚਿੰਤਾ ਪ੍ਰਗਟ ਕੀਤੀ, ਜਿਨ੍ਹਾਂ ਨੂੰ ਉਨ੍ਹਾਂ ਦੀ ਬਜ਼ੁਰਗ ਤੇ ਬੀਮਾਰ ਮਾਤਾ ਨਾਲ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਵੱਲੋਂ ਸਿੱਖਾਂ ਨਾਲ ਵੱਡਾ ਅਨਿਆਂ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਸਮੇਂ ਸਿਰ ਫ਼ੈਸਲਾ ਨਾ ਕੀਤਾ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਅਗਲੀ ਕਾਰਵਾਈ ਲਈ ਰਾਹ ਖੋਲ੍ਹਿਆ ਜਾਵੇਗਾ ਅਤੇ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਅਨੁਸਾਰ ਵਿਚਾਰ ਕੀਤਾ ਜਾਵੇਗਾ। 2 ਅਕਤੂਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਸ਼੍ਰੋਮਣੀ ਕਮੇਟੀ ਨੇ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ ਕੀਤਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਵੀ ਇਸ ਦਾ ਪੂਰਨ ਸਮਰਥਨ ਕਰਦਾ ਹੈ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਖੁੱਲ੍ਹ ਕੇ ਉਭਾਰਿਆ ਜਾਵੇ।

Advertisement
Advertisement
Advertisement
Advertisement
Scroll to Top