Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ

ਚੰਡੀਗੜ੍ਹ/ਪਟਿਆਲਾ, 30 ਸਤੰਬਰ : ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ ਮੁਹਿੰਮ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ।

ਇਸ ਮੌਕੇ ਚੇਅਰਪਰਸਨ ਰੀਨਾ ਗੁਪਤਾ ਅਤੇ ਪੂਜਾ ਸਿਆਲ ਗਰੇਵਾਲ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਵੱਲੋਂ ਨਿਯਮਤ ਗਤੀਵਿਧੀਆਂ ਦੀ ਨਿਗਰਾਨੀ ਲਈ ਡੈਸ਼ਬੋਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਉਦੇਸ਼ ਨਾਲ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ।

‘ਮਿਸ਼ਨ ਕਲੀਨ ਏਅਰ ਪਟਿਆਲਾ’ ਤਹਿਤ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਵਿੱਚ ਹੁਣ ਤੱਕ 50 ਤੋਂ ਵੱਧ ਸੰਸਥਾਵਾਂ ਵੱਲੋਂ ਭਾਗ ਲਿਆ ਗਿਆ ਹੈ, ਜਿਨ੍ਹਾਂ ਵਿੱਚ ਮੁੱਖ/ਭਾਗੀਦਾਰ ਅਤੇ ਸਹਿਯੋਗੀ ਸੰਸਥਾਵਾਂ ਸ਼ਾਮਲ ਹਨ। ਹੁਣ ਤੱਕ 72 ਗਤੀਵਿਧੀਆਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਸਫ਼ਾਈ, ਜਾਗਰੂਕਤਾ ਅਤੇ ਬੂਟੇ ਲਗਾਉਣ ਨਾਲ ਸਬੰਧਤ ਗਤੀਵਿਧੀਆਂ ਸ਼ਾਮਲ ਹਨ।

ਡੈਸ਼ਬੋਰਡ ਅਨੁਸਾਰ ਹੁਣ ਤੱਕ 13,790 ਕਿਲੋਗ੍ਰਾਮ (13.79 ਟਨ) ਕੂੜਾ ਹਟਾਇਆ ਗਿਆ, 800 ਬੂਟੇ ਲਗਾਏ ਗਏ ਅਤੇ 1,814 ਵਲੰਟੀਅਰਾਂ ਨੇ ਭਾਗ ਲਿਆ। ਇਨ੍ਹਾਂ ਵਿੱਚ ਵਿਦਿਆਰਥੀ, ਅਧਿਆਪਕ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓ), ਅਧਿਕਾਰੀ ਅਤੇ ਸ਼ਹਿਰ ਵਾਸੀ ਸ਼ਾਮਲ ਹਨ। ਇਸ ਮੁਹਿੰਮ ਨੇ ਵਿੱਦਿਅਕ ਸੰਸਥਾਵਾਂ, ਸਰਕਾਰੀ ਸੰਗਠਨਾਂ, ਐਨਜੀਓਜ਼ ਅਤੇ ਆਮ ਨਾਗਰਿਕਾਂ ਨੂੰ ਇਕੱਠਾ ਕਰਕੇ ਜਨਤਕ ਥਾਵਾਂ ਦੀ ਸਾਂਭ-ਸੰਭਾਲ ਪ੍ਰਤੀ ਵਧੇਰੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਹੈ।
ਭਾਗ ਲੈਣ ਵਾਲੀਆਂ ਸੰਸਥਾਵਾਂ ਵੱਲੋਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਵੀ ਲੋਕਾਂ ਨੂੰ ਸਫ਼ਾਈ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਨਾਲ ਸਫ਼ਾਈ ਦਾ ਸੰਦੇਸ਼ ਹੋਰ ਵਿਆਪਕ ਪੱਧਰ ਤੱਕ ਪਹੁੰਚ ਰਿਹਾ ਹੈ।

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ:

“‘ਮਿਸ਼ਨ ਕਲੀਨ ਪਟਿਆਲਾ’ ਦਾ ਮੁੱਖ ਉਦੇਸ਼ ਸਭ ਤੋਂ ਪਹਿਲਾਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਅਤੇ ਸੜਕਾਂ ਤੇ ਜਨਤਕ ਥਾਵਾਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਸਕੂਲਾਂ, ਕਾਲਜਾਂ, ਸਰਕਾਰੀ ਸੰਸਥਾਵਾਂ, ਐਨਜੀਓਜ਼ ਅਤੇ ਨਾਗਰਿਕਾਂ ਵੱਲੋਂ ਵੱਖ-ਵੱਖ ਪੀੜ੍ਹੀਆਂ—ਜਨਰੇਸ਼ਨ ਜੈੱਡ, ਮਿਲੇਨੀਅਲਜ਼ ਅਤੇ ਜਨਰੇਸ਼ਨ ਐਕਸ—ਦੀ ਉਤਸ਼ਾਹਪੂਰਵਕ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਜਦੋਂ ਭਾਈਚਾਰਾ ਖੁਦ ਜਨਤਕ ਥਾਵਾਂ ਦੀ ਜ਼ਿੰਮੇਵਾਰੀ ਲੈਂਦਾ ਹੈ ਤਾਂ ਸਫ਼ਾਈ ਦੇ ਯਤਨ ਹੋਰ ਪ੍ਰਭਾਵਸ਼ਾਲੀ ਅਤੇ ਟਿਕਾਊ ਬਣਦੇ ਹਨ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਸਰਗਰਮੀਆਂ ਸਿਰਫ਼ ਇੱਕ-ਵਾਰ ਹੋਣ ਵਾਲੀਆਂ ਮੁਹਿੰਮਾਂ ਤੱਕ ਸੀਮਤ ਨਾ ਰਹਿਣ, ਸਗੋਂ ਨਾਗਰਿਕ ਅਤੇ ਵਾਤਾਵਰਣਕ ਜ਼ਿੰਮੇਵਾਰੀ ਦਾ ਨਿਯਮਤ ਹਿੱਸਾ ਬਣਨ।”

ਮੁਹਿੰਮ ਦੇ ਅਗਲੇ ਪੜਾਅ ਵਜੋਂ ਪੀਪੀਸੀਬੀ ਵੱਲੋਂ ਸਕੂਲਾਂ ਅਤੇ ਕਾਲਜਾਂ ਲਈ ‘ਪਲਾਸਟਿਕ-ਮੁਕਤ ਲੰਚ’ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੰਸਥਾਵਾਂ ਨੂੰ ਲੰਚ ਬਾਕਸ ਅਤੇ ਲੰਚ ਨਾਲ ਸਬੰਧਤ ਹੋਰ ਸਮੱਗਰੀ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ ਵਾਲੇ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਹਿੰਮ ਤਹਿਤ ਸਨਮਾਨਿਤ ਕੀਤਾ ਜਾਵੇਗਾ।

ਪੀਪੀਸੀਬੀ ਵੱਲੋਂ ਭਾਗ ਲੈਣ ਵਾਲੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਸੜਕਾਂ ਦੀ ਸਫ਼ਾਈ ਲਈ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ ਅਤੇ ਕਾਰਗੁਜ਼ਾਰੀ ਦੀ ਹਰ ਤਿਮਾਹੀ ਸਮੀਖਿਆ ਕੀਤੀ ਜਾਵੇਗੀ। ਸਾਲਾਨਾ ਪੱਧਰ ’ਤੇ ਸਭ ਤੋਂ ਬਿਹਤਰ ਕਾਰਗੁਜ਼ਾਰੀ ਕਰਨ ਵਾਲੀ ਸੰਸਥਾ ਨੂੰ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਪੁਰਸਕਾਰ ਲਈ ਸਿਫ਼ਾਰਸ਼ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੰਸਥਾਵਾਂ ਨੂੰ ਵਾਤਾਵਰਣ ਸੰਭਾਲ ਨਾਲ ਜੁੜੀਆਂ ਸਰਗਰਮੀਆਂ ਨੂੰ ਨਿਰੰਤਰ ਜਾਰੀ ਰੱਖਣ ਅਤੇ ਸਾਫ਼-ਸੁਥਰੇ ਸ਼ਹਿਰ ਲਈ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਹੈ।

ਇਨ੍ਹਾਂ ਉਪਰਾਲਿਆਂ ਰਾਹੀਂ ‘ਮਿਸ਼ਨ ਕਲੀਨ ਪਟਿਆਲਾ’ ਦਾ ਉਦੇਸ਼ ਸਾਫ਼ ਸੜਕਾਂ, ਜ਼ਿੰਮੇਵਾਰ ਕੂੜਾ ਪ੍ਰਬੰਧਨ, ਹਰਿਆ-ਭਰਿਆ ਜਨਤਕ ਵਾਤਾਵਰਣ ਅਤੇ ਬਿਹਤਰ ਹਵਾ ਗੁਣਵੱਤਾ ਵਿਚਕਾਰ ਨਿਰੰਤਰ ਸਬੰਧ ਸਥਾਪਤ ਕਰਨਾ ਹੈ।
ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਕੂੜਾ ਖੁੱਲ੍ਹੇ ਵਿੱਚ ਸੁੱਟਣ ਤੋਂ ਰੋਕਣਾ ਅਤੇ ਕੂੜੇ ਦਾ ਸਹੀ ਪ੍ਰਬੰਧਨ ਕਰਨਾ ਹਵਾ ਦੀ ਗੁਣਵੱਤਾ ਦੇ ਪੱਖੋਂ ਵੀ ਮਹੱਤਵਪੂਰਨ ਹੈ, ਕਿਉਂਕਿ ਇਕੱਠਾ ਹੋਇਆ ਕੂੜਾ ਆਖ਼ਰਕਾਰ ਖੁੱਲ੍ਹੇ ਵਿੱਚ ਸਾੜਨ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਹਾਨੀਕਾਰਕ ਪ੍ਰਦੂਸ਼ਕ ਤੱਤ ਹਵਾ ਵਿੱਚ ਫੈਲਦੇ ਹਨ। ਉਨ੍ਹਾਂ ਨੇ ਸਫ਼ਾਈ ਮੁਹਿੰਮਾਂ ਦੇ ਨਾਲ ਲੋਕਾਂ ਵਿੱਚ ਵਧੇਰੇ ਜਾਗਰੂਕਤਾ, ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਹਰਿਆਲੀ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ, ਤਾਂ ਜੋ ਸਾਂਝੇ ਯਤਨਾਂ ਰਾਹੀਂ ਪਟਿਆਲਾ ਨੂੰ ਹੋਰ ਸਾਫ਼ ਅਤੇ ਸਿਹਤਮੰਦ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top