Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 10:26 pm

+91 90915 01313 , +91 90916 01313

punjabbanni@gmail.com
punjabbani@yahoo.com

ਹੜ੍ਹਾਂ ਤੋ ਪਹਿਲਾਂ ਹਰਿਆਣਾ ਸਰਕਾਰ ਨੇ ਕੀਤਾ ਐਕਸ਼ਨ ਮੋਕ ਡ੍ਰਿਲ : ਆਫ਼ਤ ਪ੍ਰਬੰਧਨ ਤਿਆਰੀਆਂ ਦੀ ਪਰਖ

ਹੜ੍ਹਾਂ ਤੋ ਪਹਿਲਾਂ ਹਰਿਆਣਾ ਸਰਕਾਰ ਨੇ ਕੀਤਾ ਐਕਸ਼ਨ ਮੋਕ ਡ੍ਰਿਲ : ਆਫ਼ਤ ਪ੍ਰਬੰਧਨ ਤਿਆਰੀਆਂ ਦੀ ਪਰਖ

ਚੰਡੀਗੜ੍ਹ, 15 ਮਈ 2026 : ਮਾਨਸੂਨ ਨੂੰ ਧਿਆਨ ਵਿਚ ਰਖਦੇ ਹੋਏ ਹਰਿਆਣਾ ਸਰਕਾਰ ਨੇ ਹੜ੍ਹਾਂ ਨੂੰ ਦੇਖਦੇ ਹੋਏ ਐਕਸ਼ਨ ਮੋਕ ਡ੍ਰਿਲ ਕੀਤੀ ਹੈ। ਆਉਣ ਵਾਲੇ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਹਰਿਆਣਾ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਆਪਣੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਮੋਕ ਡ੍ਰਿਲ 13 ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਵਿਸ਼ਾਲ ਪੱਧਰ ‘ਤੇ ਫਲੱਡ ਮੌਕ ਡ੍ਰਿਲ ਕਰਵਾਈ ਗਈ।

ਜਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਰਾਜ ਪੱਧਰ ‘ਤੇ ਇੰਨੇ ਵੱਡੇ ਪੱਧਰ ‘ਤੇ ਹੜ੍ਹ ਐਮਰਜੈਂਸੀ ਨਾਲ ਸਬੰਧਤ ਅਭਿਆਸ ਕੀਤਾ ਗਿਆ। ਇਸ ਮੌਕ ਡ੍ਰਿਲ ਦਾ ਮਕਸਦ 2023 ਅਤੇ 2025 ਦੌਰਾਨ ਆਏ ਹੜ੍ਹਾਂ ਤੋਂ ਮਿਲੇ ਤਜ਼ਰਬਿਆਂ ਦੇ ਆਧਾਰ ‘ਤੇ ਆਫ਼ਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ।

ਹਰਿਆਣਾ ਦੀ ਵਿੱਤ ਕਮਿਸ਼ਨਰ (ਮਾਲੀਆ) ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ‘ਸਟੇਟ ਇਨਸੀਡੈਂਟ ਕਮਾਂਡਰ’ ਵਜੋਂ ਰਾਜ ਕੰਟਰੋਲ ਰੂਮ ਤੋਂ ਪੂਰੇ ਅਭਿਆਸ ਦੀ ਨਿਗਰਾਨੀ ਕੀਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ।

ਡਾ. ਮਿਸ਼ਰਾ ਨੇ ਦੱਸਿਆ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਸੰਭਾਵਿਤ ਹੜ੍ਹ ਸਥਿਤੀਆਂ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਦੀ ਤਿਆਰੀ ਦੀ ਜਾਂਚ ਕਰਨਾ, ਵਿਭਾਗੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਣਾਲੀ ਵਿੱਚ ਮੌਜੂਦ ਕਮੀਆਂ ਦੀ ਪਛਾਣ ਕਰਨਾ ਸੀ।

Scroll to Top