Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:12 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਬਾਰਵੀਂ ਦੀ ਮੈਰਿਟ 'ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 May, 2026, 05:54 PM

ਪਟਿਆਲਾ, 14 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ (ਓ.ਪੀ.ਐਲ.) ਪਟਿਆਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਚਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ।

ਕਾਮਰਸ ਗਰੁੱਪ ਦੀ ਵਿਦਿਆਰਥਣ ਰਿਧੀਮਾ ਪੁੱਤਰੀ ਸ੍ਰੀ ਕੇਤਨ ਜੈਨ ਨੇ 97.2 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ, ਜਦਕਿ ਇਸ਼ਮੀਤ ਕੌਰ ਪੁੱਤਰੀ ਸ੍ਰੀ ਮਨੋਹਰ ਸਿੰਘ ਨੇ 96.8 ਫੀਸਦੀ ਅੰਕ ਪ੍ਰਾਪਤ ਕਰਕੇ 17ਵਾਂ ਰੈਂਕ ਹਾਸਲ ਕੀਤਾ।

ਇਸੇ ਤਰ੍ਹਾਂ ਵੋਕੇਸ਼ਨਲ ਗਰੁੱਪ ਦੇ ਟੈਕਸੇਸ਼ਨ ਪ੍ਰੈਕਟਿਸਿਸ ਵਿਭਾਗ ਦੀ ਖੁਸ਼ਪ੍ਰੀਤ ਕੌਰ ਪੁੱਤਰੀ ਸ੍ਰੀ ਬਲਵਿੰਦਰ ਸਿੰਘ ਨੇ 97.4 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਮੈਰਿਟ ਵਿੱਚ 14ਵਾਂ ਸਥਾਨ ਅਤੇ ਜਸ਼ਨਜੀਤ ਕੌਰ ਪੁੱਤਰੀ ਸ੍ਰੀ ਜਗਪਾਲ ਸਿੰਘ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਵਿੱਚ 15ਵਾਂ ਸਥਾਨ ਹਾਸਲ ਕੀਤਾ।

ਸਕੂਲ ਦੇ ਸਾਇੰਸ ਅਤੇ ਆਰਟਸ ਗਰੁੱਪਾਂ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅੰਟਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਦੀ ਲਗਾਤਾਰ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਨਾਲ ਇਹ ਵੱਡੀ ਉਪਲਬਧੀ ਸੰਭਵ ਹੋਈ ਹੈ।

ਉਨ੍ਹਾਂ ਦੱਸਿਆ ਕਿ ਕੁੱਲ 231 ਵਿਦਿਆਰਥਣਾਂ ਵਿੱਚੋਂ 56 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਪ੍ਰਿੰਸੀਪਲ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ 5100-5100 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਨਾਲ ਹੀ ਵਿਦਿਆਰਥਣਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ। ਪ੍ਰਿੰਸੀਪਲ ਮੈਡਮ ਨੇ ਕਾਮਰਸ ਲੈਕਚਰਾਰਾਂ, ਵੋਕੇਸ਼ਨਲ ਲੈਕਚਰਾਰਾਂ ਅਤੇ ਸਮੂਹ ਵਿਸ਼ਾ ਅਧਿਆਪਕਾਂ ਦੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ।



Scroll to Top