Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:57 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ

ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਇੱਕ ਸੁੰਦਰ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ

ਪਟਿਆਲਾ, 15 ਮਈ : ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾਨੇ ਦੱਸਿਆ ਕਿ ਹੈ ਕਿ ਇਸ ਮੰਦਿਰ ਨੂੰ ਨਵੀਨੀਕਰਨ ਮਗਰੋਂ ਇੱਕ ਬਹੁਤ ਹੀ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ।

ਮੰਦਿਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮੌਕੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਮੰਦਿਰ ਦੇ ਨਵੀਨੀਕਰਨ ਨੂੰ ਬਹੁਤ ਹੀ ਧਾਰਮਿਕ ਭਾਵਨਾ, ਪੂਰੀ ਸ਼ਰਧਾ ਤੇ ਧਾਰਮਿਕ ਆਸਥਾ ਮੁਤਾਬਕ ਤੇਜੀ ਨਾਲ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੰਗਰ ਦਾ ਲੈਂਟਰ ਪੈ ਚੁੱਕਾ ਹੈ ਅਤੇ ਲਾਈਟ ਐਂਡ ਸਾਊਂਡ ਦੀ ਸਟੇਜ ਤਿਆਰ ਕੀਤੀ ਜਾ ਰਹੀ ਹੈ। ਪਿਛਲੇ ਹਿੱਸੇ ਵਿੱਚ ਖਰਾਬ ਹੋਏ ਫਰਸ਼ ਨਵੇਂ ਪੈ ਚੁੱਕੇ ਹਨ। ਇਸ ਤੋਂ ਬਿਨ੍ਹਾਂ ਦਹਾਕਿਆਂ ਤੋਂ ਅੱਖੋਂ ਪਰੋਖੇ ਕੀਤੇ ਗਏ ਮੰਦਿਰ ਦੀਆਂ ਛੱਤਾਂ ਵਿੱਚੋਂ ਪਾਣੀ ਰਿਸਣ ਕਰਕੇ ਸਿੱਲ ਆ ਚੁੱਕੀ ਸੀ ਅਤੇ ਹੁਣ ਛੱਤਾਂ ਦੀ ਲੀਕੇਜ ਵੀ ਠੀਕ ਕੀਤੀ ਜਾ ਚੁੱਕੀ ਹੈ।

ਸੀ.ਏ. ਅਜੇ ਅਲੀਪੁਰੀਆ ਨੇ ਦੱਸਿਆ ਕਿ ਮਾਤਾ ਸ੍ਰੀ ਰਾਜ ਰਾਜੇਸ਼ਵਰੀ ਵਿੱਚ ਉਚੇ ਨੀਵੇਂ ਤੇ ਖਰਾਬ ਹੋ ਚੁੱਕੇ ਫਰਸ਼ਾਂ ਕਰਕੇ ਸ਼ਰਧਾਲੂਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਸੀ, ਉਹ ਵੀ ਠੀਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮਾਤਾ ਦੇ ਸ਼ਰਧਾਲੂਆਂ ਨੂੰ ਇਸੇ ਸਾਲ ਦੇ ਅੰਤ ਤੱਕ ਬਹੁਤ ਹੀ ਸ਼ਾਨਦਾਰ ਤੇ ਭੱਵਯ ਮੰਦਿਰ ਦੇ ਦਰਸ਼ਨ ਹੋਣਗੇ। ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ।

ਸੀਏ ਅਜੇ ਅਲੀਪੁਰੀਆ ਨੇ ਦੱਸਿਆ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਮੰਦਰ ਦੀ ਸ਼ਾਨ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇੱਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰ ਰਹੀ ਹੈ।

Advertisement
Advertisement
Advertisement
Advertisement
Scroll to Top