Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 11:43 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਟਾਟਾ ਆਈਪੀਐਲ ਫੈਨ ਪਾਰਕ ਅੱਜ ਤੋਂ - ਅਮਰਿੰਦਰ ਵੀਰ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Friday, 15 May, 2026, 06:48 PM

ਪਟਿਆਲਾ, 15 ਮਈ – ਲੋਕਾਂ ਵਿੱਚ ਟਾਟਾ ਆਈਪੀਐਲ ਕ੍ਰਿਕਟ ਮੈਚਾਂ ਪ੍ਰਤੀ ਉਤਸ਼ਾਹ ਨੂੰ ਦੇਖਦੇ ਹੋਏ ਬੀਸੀਸੀਆਈ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕਰਦਿਆਂ ਹੋਇਆ ਪਟਿਆਲਾ ਸ਼ਹਿਰ ਵਿੱਚ ਟਾਟਾ ਆਈਪੀਐਲ ਫੈਨ ਪਾਰਕ ਬਣਾਇਆ ਜਾ ਰਿਹਾ ਹੈ, ਜੋ ਕਿ 16 ਮਈ ਅਤੇ 17 ਮਈ ਨੂੰ ਦੋ ਦਿਨਾਂ ਲਈ ਪੋਲੋ ਗਰਾਊਂਡ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਫੈਨ ਪਾਰਕ ਵਿੱਚ ਟਾਟਾ ਆਈਪੀਐਲ ਦੇ ਲਾਈਵ ਮੈਚ ਵਿਖਾਏ ਜਾਣਗੇ। ਇਹ ਜਾਣਕਾਰੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪਟਿਆਲਾ ਸਬ ਕਮੇਟੀ ਦੇ ਚੇਅਰਮੈਨ ਸ. ਅਮਰਿੰਦਰ ਵੀਰ ਸਿੰਘ ਬਰਸਟ ਵੱਲੋਂ ਦਿੱਤੀ ਗਈ। ਇਸ ਮੌਕੇ ਉਹਨਾਂ ਨਾਲ ਬੀਸੀਸੀਆਈ ਤੋਂ ਮਿਸਟਰ ਮੀਤ ਵੀ ਮੌਜੂਦ ਰਹੇ।

ਇਸ ਬਾਰੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਸ. ਅਮਰਿੰਦਰ ਵੀਰ ਸਿੰਘ ਬਰਸਟ ਨੇ ਦੱਸਿਆ ਕਿ ਇਸ ਫੈਨ ਪਾਰਕ ਵਿੱਚ ਐਂਟਰੀ ਬਿਲਕੁਲ ਫਰੀ ਹੈ ਅਤੇ ਬੱਚਿਆਂ ਲਈ ਗੇਮਸ ਵੀ ਉਪਲਬਧ ਹੋਣਗੀਆਂ। ਲੋਕਾਂ ਲਈ ਖਾਣ ਪੀਣ ਵਾਸਤੇ ਫੂਡ ਸਟਾਲਾਂ ਵੀ ਲਗਾਈ ਜਾ ਰਹੀਆਂ ਹਨ, ਜਿਸ ਤੇ ਬਹੁਤ ਹੀ ਵਾਜਬ ਰੇਟ ਵਿੱਚ ਫੂਡ ਉਪਲਬਧ ਹੋਵੇਗਾ।

ਉਨ੍ਹਾਂ ਦੱਸਿਆ ਕਿ 16 ਮਈ ਨੂੰ ਸ਼ਾਮ 6.30 ਵਜੇ ਅਤੇ 17 ਮਈ ਨੂੰ ਦੁਪਹਿਰ 2.30 ਵਜੇ ਤੋਂ ਫੈਨ ਪਾਰਕ ਵਿੱਚ ਐਂਟਰੀ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੱਕੀ ਡਰਾ ਵੀ ਕੱਢਿਆ ਜਾਵੇਗਾ, ਜਿਸ ਦੇ ਜੇਤੂਆਂ ਨੂੰ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ, ਜਿਸ ਤੇ ਖਿਡਾਰੀਆਂ ਵੱਲੋਂ ਆਟੋਗਰਾਫ ਵੀ ਦਿੱਤੇ ਹੋਏ ਹਨ।



Scroll to Top