Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 9:28 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਹੋਵੇਗਾ ਸਖ਼ਤ; ਮੇਅਰ ਕੁੰਦਨ ਗੋਗੀਆ

ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਹੋਵੇਗਾ ਸਖ਼ਤ; ਮੇਅਰ ਕੁੰਦਨ ਗੋਗੀਆ

ਪਟਿਆਲਾ, 16 ਮਈ : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਗਰਮੀ ਦੇ ਵਧ ਰਹੇ ਪ੍ਰਕੋਪ ਦੇ ਚਲਦਿਆਂ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਰੋਕਣ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਬਹੁਤ ਹੀ ਸਖ਼ਤ ਅਤੇ ਅਹਿਮ ਫੈਸਲਾ ਲਿਆ ਹੈ। ਸ਼ਹਿਰ ਵਿੱਚ ਹੋ ਰਹੀ ਪਾਣੀ ਦੀ ਬੇਲੋੜੀ ਬਰਬਾਦੀ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਮੇਅਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਪਾਣੀ ਵਿਅਰਥ ਗਵਾਉਣ ਵਾਲਿਆਂ ਖ਼ਿਲਾਫ਼ ਨਗਰ ਨਿਗਮ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦੇ ਹੋਏ ਤੁਰੰਤ ਚਲਾਨ ਕੱਟੇ ਜਾਣਗੇ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਕਈ ਲੋਕ ਆਪਣੇ ਘਰਾਂ ਦੇ ਬਾਹਰ ਗਲੀਆਂ ਅਤੇ ਮੁੱਖ ਸੜਕਾਂ ‘ਤੇ ਗੱਡੀਆਂ ਖੜ੍ਹੀਆਂ ਕਰਕੇ ਲਗਾਤਾਰ ਪਾਈਪਾਂ ਨਾਲ ਪਾਣੀ ਵਹਾਉਂਦੇ ਰਹਿੰਦੇ ਹਨ, ਜਿਸ ਨਾਲ ਹਜ਼ਾਰਾਂ ਲੀਟਰ ਸ਼ੁੱਧ ਪੀਣ ਵਾਲਾ ਪਾਣੀ ਵਿਅਰਥ ਚਲਾ ਜਾਂਦਾ ਹੈ। ਇਸ ਨਾਲ ਨਾ ਸਿਰਫ਼ ਪਾਣੀ ਦੀ ਬਰਬਾਦੀ ਹੁੰਦੀ ਹੈ, ਸਗੋਂ ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਗੰਦਗੀ ਫੈਲਦੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਅਜਿਹੀ ਲਾਪਰਵਾਹੀ ਕਰਨ ਵਾਲਿਆਂ ਦੇ ਮੌਕੇ ‘ਤੇ ਹੀ ਭਾਰੀ ਚਲਾਨ ਕੀਤੇ ਜਾਣ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੇਅਰ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ, ਜਿਸ ਕਾਰਨ ਕਈ ਪੱਛੜੇ ਇਲਾਕਿਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਹਾਲਾਤ ਵਿੱਚ ਪਾਣੀ ਦੀ ਫ਼ਜ਼ੂਲ ਖਪਤ ਕਰਨਾ ਸਿਆਣਪ ਨਹੀਂ ਹੈ। ਪੀਣ ਵਾਲਾ ਪਾਣੀ ਹਰ ਨਾਗਰਿਕ ਦੀ ਬੁਨਿਆਦੀ ਲੋੜ ਹੈ ਅਤੇ ਇਸ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਸਾਂਝਾ ਅਤੇ ਨੈਤਿਕ ਫ਼ਰਜ਼ ਬਣਦਾ ਹੈ।
ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਗੱਡੀਆਂ ਘਰਾਂ ਦੇ ਅੰਦਰ ਖੜ੍ਹੀਆਂ ਕਰਕੇ ਹੀ ਸਾਫ਼ ਕਰਨ ਦੀ ਆਦਤ ਪਾਉਣ। ਉਨ੍ਹਾਂ ਕਿਹਾ ਕਿ ਪਾਈਪਾਂ ਦੀ ਥਾਂ ਸਿਰਫ਼ ਇੱਕ ਬਾਲਟੀ ਪਾਣੀ ਦੀ ਵਰਤੋਂ ਕਰਕੇ ਵੀ ਗੱਡੀ ਨੂੰ ਵਧੀਆ ਤਰੀਕੇ ਨਾਲ ਸਾਫ਼ ਕੀਤਾ ਜਾ ਸਕਦਾ ਹੈ। ਜੇਕਰ ਅਸੀਂ ਅੱਜ ਪਾਣੀ ਦੀ ਬਚਤ ਨਾ ਕੀਤੀ, ਤਾਂ ਭਵਿੱਖ ਵਿੱਚ ਸਾਨੂੰ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਵਿਸ਼ੇਸ਼ ਚੈਕਿੰਗ ਟੀਮਾਂ ਹੁਣ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਵਿੱਚ ਲਗਾਤਾਰ ਨਿਗਰਾਨੀ ਰੱਖਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ ‘ਤੇ ਹੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Scroll to Top