Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:12 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ-ਨਾਈਜੀਰੀਆ ਦੀ ਸਾਂਝੀ ਕਾਰਵਾਈ ‘ਚ ਆਈਐਸਆਈਐਸ ਦਾ ਵੱਡਾ ਕਮਾਂਡਰ ਢੇਰ : ਟਰੰਪ

ਅਮਰੀਕਾ-ਨਾਈਜੀਰੀਆ ਦੀ ਸਾਂਝੀ ਕਾਰਵਾਈ ‘ਚ ਆਈਐਸਆਈਐਸ ਦਾ ਵੱਡਾ ਕਮਾਂਡਰ ਢੇਰ : ਟਰੰਪ

ਵਾਸ਼ਿੰਗਟਨ, 16 ਮਈ 2026 : ਅਮਰੀਕਾ-ਨਾਈਜੀਰੀਆ ਦੀ ਸਾਂਝੀ ਕਾਰਵਾਈ ਦੌਰਾਨ ਆਈਐਸਆਈਐਸ ਦਾ ਇਕ ਵੱਡਾ ਕਮਾਂਡਰ ਢੇਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਸ਼ਟੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੀਤੀ ਹੈ।

ਉਨਾ ਦਾਅਵਾ ਕੀਤਾ ਹੈ ਕਿ ਅਮਰੀਕੀ ਅਤੇ ਨਾਈਜੀਰੀਆਈ ਫੌਜਾਂ ਦੀ ਸਾਂਝੀ ਕਾਰਵਾਈ ਦੌਰਾਨ ਆਈਐਸਆਈਐਸ ਦੇ ਇੱਕ ਵੱਡੇ ਕਮਾਂਡਰ ਅਬੂ-ਬਿਲਾਲ ਅਲ-ਮਿਨੂਕੀ ਨੂੰ ਮਾਰ ਦਿੱਤਾ ਗਿਆ ਹੈ। ਟਰੰਪ ਨੇ ਕਿਹਾ ਕਿ ਇਹ ਅਪਰੇਸ਼ਨ ਬਹੁਤ ਹੀ ਗੁਪਤ ਅਤੇ ਸੁਚੱਜੀ ਯੋਜਨਾ ਤਹਿਤ ਚਲਾਇਆ ਗਿਆ ਸੀ।

‘ਟਰੁੱਥ ਸੋਸ਼ਲ’ ‘ਤੇ ਕੀਤੀ ਇੱਕ ਪੋਸਟ ਵਿੱਚ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਅਮਰੀਕੀ ਫੌਜ ਅਤੇ ਨਾਈਜੀਰੀਆ ਦੇ ਸੁਰੱਖਿਆ ਬਲਾਂ ਨੇ ਮਿਲ ਕੇ ਇਹ ਮਿਸ਼ਨ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਅਬੂ-ਬਿਲਾਲ ਅਲ-ਮਿਨੂਕੀ ਨੂੰ ਵਿਸ਼ਵ ਪੱਧਰ ‘ਤੇ ਆਈਐਸਆਈਐਸ ਦਾ ਦੂਜਾ ਸਭ ਤੋਂ ਵੱਡਾ ਕਮਾਂਡਰ ਮੰਨਿਆ ਜਾਂਦਾ ਸੀ।
ਅਮਰੀਕੀ ਰਾਸ਼ਟਰਪਤੀ ਨੇ ਇਸ ਮਿਸ਼ਨ ਨੂੰ ਅੱਤਵਾਦ ਵਿਰੁੱਧ ਜੰਗ ਵਿੱਚ ਵੱਡੀ ਕਾਮਯਾਬੀ ਕਰਾਰ ਦਿੰਦਿਆਂ ਕਿਹਾ ਕਿ ਦੁਨੀਆ ਭਰ ਵਿੱਚ ਅਤਿਵਾਦੀ ਸੰਗਠਨਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Advertisement
Advertisement
Advertisement
Advertisement
Scroll to Top