Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਮੰਤਰੀ ਅਨਿਲ ਵਿਜ ਨੇ ਨੀਟ ਪੇਪਰ ਲੀਕ ਮਾਮਲੇ ਤੇ ਰਾਹੁਲ ਗਾਂਧੀ ਨੂੰ ਘੇਰਿਆ

ਮੰਤਰੀ ਅਨਿਲ ਵਿਜ ਨੇ ਨੀਟ ਪੇਪਰ ਲੀਕ ਮਾਮਲੇ ਤੇ ਰਾਹੁਲ ਗਾਂਧੀ ਨੂੰ ਘੇਰਿਆ

ਅੰਬਾਲਾ, 18 ਮਈ 2026 : ਹਰਿਆਣਾ ਦੇ ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਉਪਰ ਤਿਖੇ ਹਮਲੇ ਕਰਦਿਆਂ ਉਨਾਨੂੰ ਸਵਾਲ ਕੀਤੇ ਹਨ। ਉਨਾ ਕਿਹਾ ਕਿ ਅਸਤੀਫਾ ਮੰਗਣਾ ਤਾਂ ਅਸਾਨ ਹੈ ਪਰ ਜਿੰਮੇਵਾਰੀ ਨਿਭਾਉਣੀ ਹੀ ਅਸਲ ਗੱਲ ਹੁੰਦੀ ਹੈ।
ਦਸ ਦਈਏ ਕਿ ਅਨਿਲ ਵਿਜ ਨੇ ਧਰਮਿੰਦਰ ਪ੍ਰਧਾਨ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਸਭ ਤੋਂ ਕਾਬਿਲ ਮੰਤਰੀਆਂ ਵਿੱਚੋਂ ਇੱਕ ਹਨ।

ਵਿਜ ਨੇ ਕਿਹਾ ਕਿ ਜਿਵੇਂ ਹੀ ਪੇਪਰ ਲੀਕ ਦਾ ਮਾਮਲਾ ਸਾਹਮਣੇ ਆਇਆ, ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਜਾਂਚ ਏਜੰਸੀਆਂ ਸਰਗਰਮ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਦੌਰਾਨ ਅਨਿਲ ਵਿਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ ਉਠਾਏ ਸਵਾਲਾਂ ਦਾ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੌਰੇ ਦੇਸ਼ ਦੇ ਹਿੱਤਾਂ ਲਈ ਬਹੁਤ ਮਹੱਤਵਪੂਰਨ ਹਨ ਅਤੇ ਇਨ੍ਹਾਂ ਨਾਲ ਭਾਰਤ ਦੇ ਅੰਤਰਰਾਸ਼ਟਰੀ ਸਬੰਧ ਹੋਰ ਮਜ਼ਬੂਤ ਹੋਏ ਹਨ।

ਵਿਜ ਮੁਤਾਬਕ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ਕਾਰਨ ਵਪਾਰਕ ਮੌਕੇ ਵਧੇ ਹਨ ਅਤੇ ਭਾਰਤ ਦੀ ਵਿਸ਼ਵ ਪੱਧਰ ‘ਤੇ ਸਥਿਤੀ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਹੋਰ ਵਿਸ਼ਵ ਪੱਧਰੀ ਚੁਣੌਤੀਆਂ ਦੌਰਾਨ ਵੀ ਦੇਸ਼ ਨੇ ਮਜ਼ਬੂਤ ਅਗਵਾਈ ਹੇਠ ਸਥਿਰਤਾ ਬਣਾਈ ਰੱਖੀ ਹੈ।

Scroll to Top