Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ

ਅੰਮ੍ਰਿਤਸਰ ਏਅਰਪੋਰਟ ‘ਤੇ ਇਕ ਯਾਤਰੀ ਕਰੋੜਾਂ ਦੇ ਗਾਂਜੇ ਸਣੇ ਹੋਇਆ ਗ੍ਰਿਫਤਾਰ

ਅੰਮ੍ਰਿਤਸਰ, 12 ਮਈ 2026 : ਕਸਟਮ ਵਿਭਾਗ ਵਲੋ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਵਿਅਕਤੀ ਨੂੰ ਕਰੋੜਾਂ ਰੁਪਏ ਦੇ ਗਾਂਜੇ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਜਿਸਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਜਾ ਰਹੀ ਹੈ।
ਜਾਣਕਾਰੀ ਦੇ ਅਨੁਸਾਰ ਕਸਟਮ ਵਿਭਾਗ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਬੈਂਕਾਕ ਤੋਂ ਆਏ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਧਿਕਾਰੀਆਂ ਅਨੁਸਾਰ ਥਾਈ ਲਾਇਨ ਏਅਰ ਦੀ ਉਡਾਣ SL-214 ਰਾਹੀਂ ਅੰਮ੍ਰਿਤਸਰ ਪਹੁੰਚੇ ਯਾਤਰੀ ਦੇ ਸਾਮਾਨ ‘ਤੇ ਸ਼ੱਕ ਹੋਣ ਕਾਰਨ ਉਸਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਐਕਸ-ਰੇ ਸਕੈਨਿੰਗ ਅਤੇ ਤਲਾਸ਼ੀ ਦੌਰਾਨ ਯਾਤਰੀ ਦੇ ਬੈਗ ਵਿੱਚੋਂ 5.176 ਕਿਲੋਗ੍ਰਾਮ ਹਾਈਡ੍ਰੋਪੋਨਿਕ ਵੀਡ, ਜਿਸਨੂੰ ਗਾਂਜਾ ਵੀ ਕਿਹਾ ਜਾਂਦਾ ਹੈ, ਬਰਾਮਦ ਹੋਈ।

ਜਾਂਚ ਏਜੰਸੀਆਂ ਮੁਤਾਬਕ ਬਰਾਮਦ ਕੀਤੇ ਨਸ਼ੀਲੇ ਪਦਾਰਥ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਲਗਭਗ 5 ਕਰੋੜ ਰੁਪਏ ਤੋਂ ਵੱਧ ਅੰਕੀ ਗਈ ਹੈ। ਕਾਰਵਾਈ ਤੋਂ ਬਾਅਦ ਕਸਟਮ ਵਿਭਾਗ ਨੇ ਐਨਡੀਪੀਐਸ ਐਕਟ 1985 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸਤੋ ਹੋਰ ਪੁਛਗਿਛ ਕੀਤੀ ਜਾ ਰਹੀ ਹੈ।

Scroll to Top