Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:14 am

+91 90915 01313 , +91 90916 01313

punjabbanni@gmail.com
punjabbani@yahoo.com

ਜੇਈਈ ਮੇਨਜ਼ 2026 'ਚ ਪਟਿਆਲਾ ਜਿਲ੍ਹਾ ਮੋਹਰੀ

ਜੇਈਈ ਮੇਨਜ਼ 2026 'ਚ ਪਟਿਆਲਾ ਜਿਲ੍ਹਾ ਮੋਹਰੀ

ਪਟਿਆਲਾ 12 ਮਈ – ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇਈਈ ਮੈਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ  ਫ਼ਿਰ ਮੋਹਰੀ ਬਣਿਆ ਹੈ। ਦੋ ਪੜਾਵਾਂ ਵਿੱਚ ਦੇਸ਼ ਭਰ ਵੱਲੋਂ ਲਏ ਗਏ ਜੇਈਈ ਮੇਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ  ਦੇ ਕੁਲ 60 ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ।

ਜਿਲਾ ਸਿੱਖਿਆ ਅਫਸਰ  ਸੈਕੰਡਰੀ ਸੰਜੀਵ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਇਸ ਦਾ ਸਿਹਰਾ ਵਿਦਿਆਰਥੀਆਂ ਦੇ ਮਾਪਿਆਂ ਅਤੇ ਉਨਾਂ ਦੇ ਅਗਵਾਈ ਕਰਨ ਵਾਲੇ ਅਧਿਆਪਕਾਂ ਤੇ ਜਿਲੇ ਦੀ  ਸਾਥੀ ਟੀਮ ਨੂੰ ਦਿੱਤਾ ਤੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ 100 ਦਾ ਆਂਕੜਾ ਪਾਰ ਕਰੇਗੀ। ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਨੇ ਕੁਆਲੀਫਾਈ ਹੋਏ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਇਸ ਮੌਕੇ  ਤੇ ਸਨਮਾਨਿਤ ਕੀਤਾ ਤੇ ਨਾਲ ਹੀ ਸਾਥੀ ਟੀਮ ਜਿਨਾਂ ਵਿੱਚ ਪੀਡੀਐਮ ਸੰਦੀਪ ਕੁਮਾਰ ਪ੍ਰਿੰਸੀਪਲ,ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ,ਸੁਧੀਰ ਕੁਮਾਰ ਪ੍ਰਿੰਸੀਪਲ,ਦੀਪਕ ਕੁਮਾਰ ਲੈਕਚਰਾਰ ਮੈਥ ਤੇ ਦੌਲਤ ਰਾਮ ਜਿਲਾ ਨੋਡਲ ਲੈਕਚਰਾਰ ਅਤੇ ਸਰਦੀਆਂ ਦੀਆਂ ਛੁੱਟੀਆਂ ਵਿੱਚ  ਸਾਥੀ ਟੀਮ ਵੱਲੋਂ ਲਗਾਈਆਂ ਗਈਆਂ ਕਲਾਸਾਂ ਵਿੱਚ ਯੋਗਦਾਨ ਪਾਉਣ ਵਾਲੇ ਕੀ ਰਿਸੋਰਸ ਪਰਸਨ ਵੀ ਸ਼ਾਮਿਲ ਹਨ।

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਨੇ ਸਾਇੰਸ ਲੈਕਚਰਾਰਾ ਨੂੰ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪ੍ਰੈਕਟੀਕਲ ਸਿੱਖਿਆ ਨਾਲ ਨਤੀਜਿਆਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਹੋ ਸਕਦਾ ਹੈ।ਜਿਲਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੀ ਵਾਰ ਇਹ ਗਿਣਤੀ 32 ਸੀ ਜੋ ਕਿ ਅੱਜ 60 ਵਿੱਚ ਤਬਦੀਲ ਹੋ ਗਈ ਹੈ।ਉਨਾਂ ਦੱਸਿਆ ਕਿ ਇਨ੍ਹਾਂ ਵਿੱਚ ਨੋਨ ਐੱਸਓਈ ਸਕੂਲਾਂ ਦੇ 27, ਐੱਸਓਈ ਸਕੂਲ ਆਫ ਐਮੀਨੈਂਸ ਸਕੂਲਾਂ ਦੇ 8 ਅਤੇ ਮੈਰੀਟੋਰੀਅਸ ਸਕੂਲਾਂ ਦੇ 25 ਵਿਦਿਆਰਥੀ ਸ਼ਾਮਲ ਹਨ। ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਨਾਨ ਐੱਸਓਈ ਸਕੂਲਾਂ ਦੇ ਕੁੱਲ 135 ਵਿਦਿਅਰਥੀਆਂ ਨੇ ਇਹ ਪ੍ਰੀਖਿਆ  ਕੁਆਲੀਫਾਈ ਕੀਤੀ। ਜਿਨ੍ਹਾਂ ਵਿੱਚੋਂ 27 ਵਿਦਿਆਰਥੀ ਪਟਿਆਲਾ ਜ਼ਿਲ੍ਹੇ ਦੇ ਹਨ।ਇਥੇ ਜਿਕਰਯੋਗ ਹੈ ਕਿ ਪਿਛਲੇ ਸਾਲ ਨੋਨ ਐਸਓਈ ਦੇ 9 ਵਿਦਿਆਰਥੀ ਕੁਆਲੀਫਾਈ ਹੋਏ ਸਨ।

Scroll to Top