Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 12:14 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਨਰਸਿੰਗ ਕਾਲਜ ’ਚ ‘ਇੰਟਰਨੈਸ਼ਨਲ ਨਰਸਿਜ਼’ ਮਨਾਇਆ

ਸਰਕਾਰੀ ਨਰਸਿੰਗ ਕਾਲਜ ’ਚ ‘ਇੰਟਰਨੈਸ਼ਨਲ ਨਰਸਿਜ਼’ ਮਨਾਇਆ

ਪਟਿਆਲਾ, 13 ਮਈ – ਸਰਕਾਰੀ ਕਾਲਜ ਆਫ਼ ਨਰਸਿੰਗ, ਰਜਿੰਦਰਾ ਹਸਪਤਾਲ, ਪਟਿਆਲਾ ਵਲੋਂ ਕਾਲਜ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ‘ਨੈਸ਼ਨਲ ਨਰਸਿਜ਼ ਸਪਤਾਹ’ ਮਨਾਇਆ ਗਿਆ। ਇਸ ਤਹਿਤ ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਪ੍ਰੋਗਰਾਮ ਤੇ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਮਾਪਤੀ ਸਮਾਰੋਹ 12 ਮਈ ਨੂੰ ‘ਇੰਟਰਨੈਸ਼ਨਲ ਨਰਸਿਜ਼ ਦਿਵਸ’ ’ਤੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਡਾ. ਰਮਿੰਦਰ ਪਾਲ ਸਿੰਘ ਸਿਬੀਆ, ਡਾਇਰੈਕਟਰ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ ਅਤੇ ਵਿਸ਼ੇਸ਼ ਮਹਿਮਾਨ ਡਾ. ਵਿਸ਼ਾਲ ਚੋਪੜਾ, ਮੈਡੀਕਲ ਸੁਪਰਡੈਂਟ, ਰਾਜਿੰਦਰਾ ਹਸਪਤਾਲ ਪਟਿਆਲਾ ਹਾਜ਼ਰ ਸਨ, ਜਿਨ੍ਹਾਂ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਦੌਰਾਨ ਸ਼ਬਦ ਗਾਇਨ, ਕੋਰੀਓਗ੍ਰਾਫੀ ਪ੍ਰਦਰਸ਼ਨ, ਗਿੱਧਾ ਅਤੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ। ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਵਲੋਂ ਪੁੱਜੀਆਂ ਸਭ ਅਹਿਮ ਸਖਸ਼ੀਅਤਾਂ ਤੇ ਸਮੂਹ ਫਕੈਲਟੀ ਧੰਨਵਾਦ ਕੀਤਾ।

ਪ੍ਰੋਗਰਾਮ ਦੀ ਸਮਾਪਤੀ ਮੌਕੇ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੁਆਰਾ ਇਨਾਮ ਵੰਡਣ ਦੀ ਰਸਮ ਅਦਾ ਕੀਤੀ ਗਈ, ਜਿਸ ਵਿੱਚ ਪ੍ਰੋਗਰਾਮ ਕੋਆਰਡੀਨੇਟਰ ਸ੍ਰੀਮਤੀ ਜਸਪ੍ਰੀਤ ਕੌਰ ਸੋਢੀ ਅਤੇ ਸ੍ਰੀਮਤੀ ਗਗਨਦੀਪ ਕੌਰ ਸ਼ਾਮਲ ਸਨ।
ਇਸ ਮੌਕੇ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਸਮੇਤ ਹੋਰ ਸਟਾਫ ਹਾਜ਼ਰ ਸੀ।

Scroll to Top