Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 11:22 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਬੀਐਸਐਫ ਕੈਂਪ ਧਮਾਕਾ ਮਾਮਲੇ ‘ਚ ਵੱਡੀ ਸਫਲਤਾ : ਇਕ ਕਾਬੂ

ਜਲੰਧਰ ਬੀਐਸਐਫ ਕੈਂਪ ਧਮਾਕਾ ਮਾਮਲੇ ‘ਚ ਵੱਡੀ ਸਫਲਤਾ : ਇਕ ਕਾਬੂ

ਜਲੰਧਰ, 14 ਮਈ 2026 : ਬੀਤੇ ਕੁੱਝ ਦਿਨ ਪਹਿਲਾਂ ਜਲੰਧਰ ਵਿੱਚ ਬੀਐਸਐਫ ਕੈਂਪ ਦੇ ਬਾਹਰ ਹੋਏ ਆਈਈਡੀ ਧਮਾਕੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ, ਉਨਾ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਜਾਂਚ ਨੇ ਨਵਾਂ ਮੋੜ ਲੈ ਲਿਆ ਹੈ।

ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਅਨਿਲ ਸ਼ਰਮਾ ਉੱਤਰ ਪ੍ਰਦੇਸ਼ ਦਾ ਵਸਨੀਕ ਹੈ। ਉਸਨੂੰ ਗੁਪਤ ਜਾਣਕਾਰੀ ਅਤੇ ਤਕਨੀਕੀ ਜਾਂਚ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਇਸਤੋਂ ਇਲਾਵਾ ਪੁਲਿਸ ਨੇ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਿਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਂਚ ਏਜੰਸੀਆਂ ਮੁਲਜ਼ਮਾਂ ਤੋਂ ਧਮਾਕੇ ਦੀ ਸਾਜ਼ਿਸ਼, ਵਰਤੇ ਗਏ ਨੈੱਟਵਰਕ ਅਤੇ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਸ਼ੁਰੂਆਤੀ ਪੁੱਛਗਿੱਛ ਦੌਰਾਨ ਕੁਝ ਅਹਿਮ ਜਾਣਕਾਰੀਆਂ ਮਿਲਣ ਦੀ ਵੀ ਖਬਰ ਹੈ, ਜਿਸ ਦੇ ਆਧਾਰ ‘ਤੇ ਅੱਗੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Scroll to Top