Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਰਵਾਇਆ ਸਮਾਗਮ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਰਵਾਇਆ ਸਮਾਗਮ

ਪਟਿਆਲਾ, 21 ਮਈ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ, ਪਟਿਆਲਾ ਵਿਖੇ “ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਦਫਤਰ ਦੇ ਇੰਜ: ਸ਼ੰਮੀ ਜਿੰਦਲ ਵਧੀਕ ਨਿਗਰਾਨ ਇੰਜੀਨੀਅਰ, ਇੰਜ: ਦੀਪਾਂਸ਼ੂ ਨਿਮਲ ਸਹਾਇਕ ਕਾਰਜਕਾਰੀ ਇੰਜੀਨੀਅਰ, ਇੰਜ: ਗਰੀਸ਼ ਕੁਮਾਰ ਮਹਾਜਨ ਸਹਾਇਕ ਇੰਜੀਨੀਅਰ, ਇੰਜ: ਪੰਕਜ ਸੂਦ, ਏ.ਏ.ਈ, ਇੰਜ ਕਰਮਜੀਤ ਸਿੰਘ ਏ.ਏ.ਈ ਅਤੇ ਇੰਜ: ਅਮਰਜੀਤ ਸਿੰਘ ਏ.ਏ.ਈ ਅਤੇ ਸਕੂਲ ਵੱਲੋਂ ਸ਼੍ਰੀਮਤੀ ਕੁਮਾਰੀ ਹੇਮਾ (ਪ੍ਰਿੰਸੀਪਲ) ਅਤੇ ਹੋਰ ਸਟਾਫ ਨੇ ਹਿੱਸਾ ਲਿਆ।

ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ, ਊਰਜਾ ਬੱਚਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਕਿ ਵਿਦਿਆਰਥੀਆਂ ਵਿੱਚ ਊਰਜਾ ਬੱਚਤ ਬਾਰੇ ਰੁਚੀ ਪੈਦਾ ਹੋ ਸਕੇ। ਵਿਦਿਆਰਥੀਆਂ ਨੇ ਇਨ੍ਹਾਂ ਤਕਨੀਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ।

ਇਸ ਸਮਾਗਮ ਦੋਰਾਨ ਵਿਦਿਆਰਥੀਆਂ ਵੱਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਪੇਪਰ ਪੜ੍ਹੇ ਗਏ ਅਤੇ ਉਨਾਂ ਵੱਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਵੀ ਕਾਬਿਲ-ਏ-ਤਾਰੀਫ਼ ਸਨ। ਇਸ ਮੌਕੇ ਤੇ ਸਕੂਲ ਦੇ ਅਧਿਆਪਕਾ ਇੰਜ: ਅਰਪਨਜੋਤ ਕੌਰ (ਵੋਕੇਸ਼ਨਲ ਮੈਕੀਨਕਲ) ਜੀ ਵੱਲੋਂ ਸਟੇਜ ਦੀ ਪ੍ਰਕਿਰਿਆ ਬਾਖੂਬੀ ਨਿਭਾਈ ਗਈ।

ਇਸ ਮੌਕੇ ਸਕੂਲ ਦੇ ਅਧਿਆਪਕ ਸ਼੍ਰੀਮਤੀ ਰਜਨੀ, ਸ਼੍ਰੀਮਤੀ ਹਰਿੰਦਰ ਪਾਲ ਕੌਰ, ਸ਼੍ਰੀਮਤੀ ਗੁਰਪ੍ਰੀਤ ਬੈਂਸ ਅਤੇ ਸ਼੍ਰੀਮਤੀ ਸ਼ਮਾ ਵਰਮਾ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਅੱਜ ਦੇ ਸਮਾਗਮ ਨਾਲ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਭਰਪੂਰ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ। ਅਧਿਆਪਕਾਂ ਵੱਲੋਂ ਪੀ.ਐਸ.ਪੀ.ਸੀ.ਐਲ. ਵੱਲੋਂ ਆਯੋਜਿਤ ਕੀਤੇ ਗਏ ਬਿਜਲੀ ਬੱਚਤ ਸਬੰਧੀ ਸਮਾਗਮ ਦੀ ਭਰਪੂਰ ਸਲਾਘਾ ਕੀਤੀ ਗਈ ।

Scroll to Top