Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ

ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 21 ਮਈ : ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਹਾਸਲ ਕਰਨ ‘ਤੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇੱਕ ਸਨਮਾਨ ਸਮਾਰੋਹ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੁਸਰੋਪੁਰ ਵਿਖੇ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਤਰਸੇਮ ਮਿੱਤਲ ਨੇ ਸ਼ਿਰਕਤ ਕੀਤੀ।
ਇਸ ਸਮਾਰੋਹ ਦੌਰਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੁਸਰੋਪੁਰ ਦੇ ਸੈਸ਼ਨ 2025-26 ਦੀ ਪੰਜਵੀਂ ਜਮਾਤ ਵਿੱਚੋਂ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕਬੀਰ ਸਿੰਘ, ਪ੍ਰੀਤੀ ਕੌਰ ਅਤੇ ਜੈਸਮੀਨ ਕੌਰ ਦੇ ਨਾਲ-ਨਾਲ ਨਵੋਦਿਆ ਪ੍ਰਵੇਸ਼ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਜਲਾਲ ਖੇੜਾ ਦੇ ਵਿਦਿਆਰਥੀ ਦੀਪਕ ਸਿੰਘ ਅਤੇ ਹਰਜਸ ਸਿੰਘ ਦਾ ਵੀ ਨਗਦ ਰਾਸ਼ੀ ਅਤੇ ਟਰਾਫੀ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੇ ਨਾਲ ਨਵੋਦਿਆ ਪ੍ਰਵੇਸ਼ ਪ੍ਰੀਖਿਆ ਵਿੱਚ ਜ਼ਿਲਾ ਟੌਪਰ ਰਹੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੈਣ ਦੇ ਵਿਦਿਆਰਥੀ ਅੰਮ੍ਰਿਤਵੀਰ ਸਿੰਘ ਦਾ ਸਾਈਕਲ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ 500 ਵਿੱਚੋਂ 500 ਅੰਕ ਪ੍ਰਾਪਤ ਕਰਨਾ ਆਪਣੇ ਆਪ ਵਿੱਚ ਵੱਡੀ ਗੱਲ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਹਨਾਂ ਤਿੰਨ ਵਿਦਿਆਰਥੀਆਂ ਦਾ ਜ਼ਿਲਾ ਪੱਧਰ ‘ਤੇ ਸਨਮਾਨ ਹੋ ਚੁੱਕਿਆ ਹੈ ਜੋ ਮੇਰੇ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ। ਉਹਨਾਂ ਅੱਗੇ ਕਿਹਾ ਕਿ ਨਵੋਦਿਆ ਪ੍ਰਵੇਸ਼ ਪ੍ਰੀਖਿਆ ਵਿੱਚ ਬਲਾਕ ਪਟਿਆਲਾ-2 ਦੇ ਤਿੰਨ ਵਿਦਿਆਰਥੀਆਂ ਵੱਲੋਂ ਕੁਆਲੀਫਾਈ ਕਰਨਾ ਬੇਹੱਦ ਮਾਣ ਵਾਲੀ ਗੱਲ ਹੈ।
ਉਹਨਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਹਨਾਂ ਟੌਪਰ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਤਰਸੇਮ ਮਿੱਤਲ ਅਤੇ ਬੀਪੀਈਓ ਪ੍ਰਿਥੀ ਸਿੰਘ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਕੋਮਲ ਕਲੀ ਜਲਾਲਖੇੜਾ, ਸ਼ੈਲਜਾ ਜ਼ਖਮੀ ਮੈਣ ਅਤੇ ਖੁਸਰੋਪੁਰ ਸਕੂਲ ਦੇ 500 ਵਿੱਚੋਂ 500 ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਪੰਜਵੀਂ ਜਮਾਤ ਦੇ ਇੰਚਾਰਜ ਸੁਖਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ।
Advertisement
Advertisement
Advertisement
Advertisement
Scroll to Top