Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਅਵਾਰਾ ਕੁੱਤਿਆਂ ਤੇ ਕਸਿਆ ਸਰਕਾਰ ਨੇ ਸਿ਼ਕੰਜਾ, ਚਲੇਗੀ ਵਿਸ਼ੇਸ਼ ਮੁਹਿੰਮ

ਅਵਾਰਾ ਕੁੱਤਿਆਂ ਤੇ ਕਸਿਆ ਸਰਕਾਰ ਨੇ ਸਿ਼ਕੰਜਾ, ਚਲੇਗੀ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ, 22 ਮਈ 2026 : ਪੰਜਾਬ ਅੰਦਰ ਵਧ ਰਹੀ ਅਵਾਰਾ ਕੁੱਤਿਆਂ ਦੀ ਦਹਿਸਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ, ਜੋਕਿ ਇਨਾ ਉਪਰ ਜਿਥੇ ਸਿਕੰਜਾ ਕਸੇਗੀ ਤੇ ਨਾਲ ਇਨਾ ਦੀ ਰੋਕਥਾਮ ਵੀ ਕਰੇਗੀ।

ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਰਾਜ ਵਿੱਚ ਵਧ ਰਹੀਆਂ ਆਵਾਰਾ ਕੁੱਤਿਆਂ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਤੋਂ ਇੱਕ ਖਾਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ, ਖਾਸ ਕਰਕੇ ਬੱਚਿਆਂ ਅਤੇ ਰਾਹਗੀਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹਮਲਾਵਰ ਅਤੇ ਖਤਰਨਾਕ ਕੁੱਤਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣਗੇ।

ਸਰਕਾਰ ਦਾ ਇਹ ਫੈਸਲਾ ਸੁਪਰੀਮ ਕੋਰਟ ਦੇ ਹਾਲੀਆ ਫੈਸਲੇ ਤੋਂ ਬਾਅਦ ਸਾਹਮਣੇ ਆਇਆ ਹੈ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਰੇਬੀਜ਼ ਪੀੜਤ, ਲਾਇਲਾਜ ਬਿਮਾਰੀਆਂ ਨਾਲ ਗ੍ਰਸਤ ਜਾਂ ਬਹੁਤ ਹਮਲਾਵਰ ਸੁਭਾਅ ਵਾਲੇ ਆਵਾਰਾ ਕੁੱਤਿਆਂ ਨੂੰ ਕਾਨੂੰਨੀ ਤੌਰ ‘ਤੇ ਮਾਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

ਸੁਪਰੀਮ ਕੋਰਟ ਨੇ ਇਹ ਵੀ ਟਿੱਪਣੀ ਕੀਤੀ ਕਿ ਹਰ ਨਾਗਰਿਕ ਨੂੰ ਡਰ ਤੋਂ ਬਿਨਾਂ ਸੜਕਾਂ ‘ਤੇ ਆਉਣ-ਜਾਣ ਅਤੇ ਸੁਰੱਖਿਅਤ ਜੀਵਨ ਜਿਊਣ ਦਾ ਅਧਿਕਾਰ ਹੈ। ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਦੌਰਾਨ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰ ‘ਤੇ ਕਾਰਵਾਈ ਦਾ ਦਬਾਅ ਵਧ ਰਿਹਾ ਸੀ।

Advertisement
Advertisement
Advertisement
Advertisement
Scroll to Top