Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ

ਪਟਿਆਲਾ, 22 ਮਈ : ਇੱਕ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬੱਚਾ ਸਰਜਰੀ ਵਿਭਾਗ ਨੇ ਇੱਕ ਗੰਭੀਰ ਜਮਾਂਦਰੂ ਵਿਗਾੜ ਨਾਲ ਪੈਦਾ ਹੋਈ ਇੱਕ ਦਿਨ ਦੀ ਮਾਦਾ ਬੱਚੀ ਦੀ ਸਫਲਤਾਪੂਰਵਕ ਜਾਨ ਬਚਾਈ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਇਸ ਬੱਚੀ ਦਾ ਸਾਰਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਕੀਤਾ ਗਿਆ ਹੈ।

ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਈ ਸਿਹਤ ਕਰਾਂਤੀ ਨਾਲ ਰਾਜ ਦੇ ਸਰਕਾਰੀ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਤੇ ਨਿਜੀ ਹਸਪਤਾਲਾਂ ਦੇ ਮੁਕਾਬਲੇ ਬਿਹਤਰ ਇਲਾਜ ਪ੍ਰਦਾਨ ਕਰ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਫ਼ਲ ਸਰਜਰੀ ਰਾਜਿੰਦਰਾ ਹਸਪਤਾਲ ਵਿਖੇ ਗੁੰਝਲਦਾਰ ਨਵਜੰਮੇ ਸਰਜੀਕਲ ਐਮਰਜੈਂਸੀ ਹਾਲਾਤ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਬਹੁ-ਅਨੁਸ਼ਾਸਨੀ ਟੀਮ ਦੀ ਮੁਹਾਰਤ ਅਤੇ ਸਮਰਪਣ ਨੂੰ ਉਜਾਗਰ ਕਰਦੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ 20 ਅਪ੍ਰੈਲ 2026 ਦੀ ਰਾਤ ਨੂੰ ਵੱਡੇ ਆਪਰੇਸ਼ਨ ਰਾਹੀਂ 2 ਕਿੱਲੋ 100 ਗ੍ਰਾਮ ਦੀ ਇੱਕ ਬੱਚੀ ਦਾ ਜਨਮ ਹੋਇਆ, ਜਿਸ ਦੇ ਮਾਤਾ-ਪਿਤਾ ਕਰਨ ਕੁਮਾਰ ਤੇ ਨੇਹਾ ਰਾਜਪੁਰਾ ਸ਼ਹਿਰ ਦੇ ਰਹਿਣ ਵਾਲੇ ਹਨ। ਮੋਬਾਇਲ ਰਿਪੇਅਰ ਦਾ ਕੰਮ ਕਰਨ ਕੁਮਾਰ ਦੇ ਦੋ ਬੱਚਿਆਂ ਦੀ ਪਹਿਲਾਂ ਵੀ ਗਰਭ ਦੌਰਾਨ ਮੌਤ ਹੋ ਚੁੱਕੀ ਹੈ ਅਤੇ ਇਸ ਬੱਚੇ ਦਾ ਜਨਮ ਉਨ੍ਹਾਂ ਲਈ ਬਹੁਤ ਜਿਆਦਾ ਮਹੱਤਤਾ ਰੱਖਦਾ ਸੀ।

ਉਨ੍ਹਾਂ ਦੱਸਿਆ ਕਿ ਇਸ ਬੱਚੀ ਦੇ ਜਨਮ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਨੇ ਇਹ ਪਾਇਆ ਗਿਆ ਕਿ ਬੱਚੀ ਦੇ ਸਰੀਰ ਵਿੱਚ ਖਾਣ ਵਾਲੀ ਨਾਲੀ ਦਾ ਇੱਕ ਲੰਬਾ ਹਿੱਸਾ ਬਣਿਆ ਹੀ ਨਹੀਂ ਹੋਇਆ, ਜਿਸ ਕਰਕੇ ਬੱਚੀ ਦੁੱਧ ਅਤੇ ਲਾਰ ਆਪਣੇ ਅੰਦਰ ਨਹੀਂ ਲੰਘਾ ਸਕਦੀ ਸੀ। ਜਿਸ ਕਰਕੇ ਉਸਨੂੰ ਛਾਤੀ ਵਿੱਚ ਨਿਮੋਨਿਆ ਅਤੇ ਜਾਨ ਦਾ ਵੀ ਖ਼ਤਰਾ ਸੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬੱਚਾ ਸਰਜਰੀ ਵਿਭਾਗ ਦੇ ਡਾਕਟਰ ਰਵੀ ਗਰਗ ਤੇ ਉਨ੍ਹਾਂ ਦੀ ਟੀਮ ਮੈਂਬਰ ਡਾ ਤੇਗ ਰਬਾਬ ਸਿੰਘ, ਸੁਕ੍ਰਿਤ ਸਿੰਘ ਸਾਹ ਸਮੇਤ ਐਨਸੀਥੀਸੀਆ ਦੇ ਮੁਖੀ ਡਾ. ਪ੍ਰਮੋਦ ਕੁਮਾਰ, ਡਾ. ਤ੍ਰਿਪਤ ਕੌਰ ਬਿੰਦਰਾ ਤੇ ਡਾ. ਸੁਮੀਤ ਸੋਨੀ ਅਧਾਰਤ ਟੀਮ ਨੇ ਇਸ ਬੱਚੀ ਦੀ ਸਫ਼ਲ ਸਰਜਰੀ ਕੀਤੀ। ਡਾ. ਰਵੀ ਗਰਗ ਨੇ ਇਸ ਬੱਚੀ ਦਾ ਓਪਰੇਸ਼ਨ ਕਰਕੇ ਭੋਜਨ ਨਾਲੀ ਦਾ ਇੱਕ ਹਿੱਸਾ ਗਲੇ ਵਿੱਚ ਖੋਲ੍ਹਿਆ ਤਾਂ ਜੋ ਲਾਰ ਉੱਥੋਂ ਨਿਕਲ ਸਕੇ ਅਤੇ ਇੱਕ ਨਾਲੀ ਉਸਦੇ ਪੇਟ ਵਿੱਚ ਪਾਈ ਗਈ, ਜਿਸ ਵਿੱਚ ਬੱਚੇ ਨੂੰ ਦੁੱਧ ਦਿੱਤਾ ਜਾ ਸਕੇ।

Scroll to Top