Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:48 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ : ਮਨਪ੍ਰੀਤ ਇਆਲੀ ਨੇ ਦਿੱਤਾ ਅਸਤੀਫਾ

ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ : ਮਨਪ੍ਰੀਤ ਇਆਲੀ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 20 ਮਈ 2026 : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅੱਜ ਇਕ ਵੱਡਾ ਝਟਕਾ ਲੱਗਾ ਹੈ, ਜਦੋ ਸੀਨੀਅਰ ਨੇਤਾ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣੇ ਅਹੁਦੇ ਤੋ ਅਸਤੀਫਾ ਦੇ ਦਿੱਤਾ ਹੈ। ਮਨਪ੍ਰੀਤ ਇਆਲੀ ਨੇ ਅੱਜ ਗੱਲਬਾਤ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਉਹ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਭਲਾਈ ਲਈ ਪੰਥਕ ਧਿਰਾਂ ਨਾਲ ਮਿਲ ਕੇ ਕੰਮ ਜਾਰੀ ਰੱਖਣਗੇ।

ਮਨਪ੍ਰੀਤ ਸਿੰਘ ਇਆਲੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਾਂਝੀ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਦੇ ਬਾਵਜੂਦ ਨੈਤਿਕ ਅਧਿਕਾਰ ਗਵਾ ਚੁੱਕੀ ਲੀਡਰਸ਼ਿਪ ਵੱਲੋਂ ਪਿੱਛੇ ਨਾ ਹਟਣਾ ਅਤੇ ਪੰਥਕ ਏਕਤਾ ਦੇ ਟੁੱਟਦੇ ਹਾਲਾਤ ਉਨ੍ਹਾਂ ਦੇ ਇਸ ਫੈਸਲੇ ਦਾ ਮੁੱਖ ਕਾਰਨ ਹਨ।

ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਹਰ ਅਹੁਦੇ ਤੋਂ ਖੁਦ ਨੂੰ ਅਲੱਗ ਕਰ ਰਹੇ ਹਨ ਅਤੇ ਹੁਣ ਅੱਗੇ ਪੰਥਕ ਸੋਚ ਨਾਲ ਕੰਮ ਕਰਨਗੇ। ਇਆਲੀ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਉਹ ਨਾ ਭਾਜਪਾ, ਨਾ ਸ਼੍ਰੋਮਣੀ ਅਕਾਲੀ ਦਲ, ਨਾ ਕਾਂਗਰਸ ਅਤੇ ਨਾ ਹੀ ਆਮ ਆਦਮੀ ਪਾਰਟੀ ਨਾਲ ਜੁੜਣਗੇ।

Scroll to Top