Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:25 am

+91 90915 01313 , +91 90916 01313

punjabbanni@gmail.com
punjabbani@yahoo.com

ਪੱਛਮੀ ਬੰਗਾਲ ਸਰਕਾਰ ਦਾ ਹੁਕਮ : ਮਦਰਸਿਆਂ ਵਿਚ ਵੰਦੇ ਮਾਤਰਮ ਗਾਣ ਜਰੂਰੀ

ਪੱਛਮੀ ਬੰਗਾਲ ਸਰਕਾਰ ਦਾ ਹੁਕਮ : ਮਦਰਸਿਆਂ ਵਿਚ ਵੰਦੇ ਮਾਤਰਮ ਗਾਣ ਜਰੂਰੀ

ਕੋਲਕਾਤਾ, 21 ਮਈ 2026 : ਪੱਛਮੀ ਬੰਗਾਲ ਸਰਕਾਰ ਨੇ ਸੱਤਾ ਵਿਚ ਆਉਦਿਆਂ ਹੀ ਆਪਣੇ ਨਵੇ ਫੈਸਲਿਆਂ ਨਾਲ ਲੋਕਾਂ ਨੂੰ ਚੌਕਾ ਦਿੱਤਾ ਹੈ। ਹੁਣ ਸਰਕਾਰ ਵਲੋ ਆਦੇਸਕੀਤੇ ਗਏ ਹਨ ਕਿ ਸਮੁਚੇ ਮਦਰਸਿਆਂ ਵਿਚ ਵੰਦੇ ਮਾਤਰਮ ਦਾ ਗਾਣ ਜਰੂਰੀ ਹੈ।

ਜਾਣਕਾਰੀ ਦੇ ਅਨੁਸਾਰ ਘੱਟ ਗਿਣਤੀ ਮਾਮਲੇ ਅਤੇ ਮਦਰੱਸਾ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਸਾਰੇ ਮਦਰੱਸਿਆਂ ਵਿੱਚ ‘ਵੰਦੇ ਮਾਤਰਮ’ ਗਾਉਣਾ ਲਾਜ਼ਮੀ ਹੋਵੇਗਾ। ਇਹ ਨਿਯਮ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਸਾਰੇ ਮਦਰੱਸਿਆਂ ‘ਤੇ ਇੱਕਸਾਰ ਤੌਰ ‘ਤੇ ਲਾਗੂ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਹਰ ਰੋਜ਼ ਪਾਠ ਸ਼ੁਰੂ ਹੋਣ ਤੋਂ ਪਹਿਲਾਂ ਹੋਣ ਵਾਲੀ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਲਈ ‘ਵੰਦੇ ਮਾਤਰਮ’ ਗਾਉਣਾ ਜ਼ਰੂਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਾਰੇ ਸੰਬੰਧਤ ਅਦਾਰਿਆਂ ਨੂੰ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਸਬੰਧੀ ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

 

Advertisement
Advertisement
Advertisement
Advertisement
Scroll to Top