Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:59 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ : ਸੁਪਰੀਮ ਕੋਰਟ ਨੇ ਟੀਐਮਸੀ ਨੂੰ ਦਖਲ ਦੇਣ ਤੋ ਕੀਤਾ ਇਨਕਾਰ

ਚੋਣਾਂ : ਸੁਪਰੀਮ ਕੋਰਟ ਨੇ ਟੀਐਮਸੀ ਨੂੰ ਦਖਲ ਦੇਣ ਤੋ ਕੀਤਾ ਇਨਕਾਰ

ਨਵੀਂ ਦਿੱਲੀ/ਕੋਲਕਾਤਾ, 02 ਮਈ 2026: ਜਿਥੇ ਇਕ ਪਾਸੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾਂ ਜੋਰਾਂ ਸੋਰਾਂ ਨਾਲ ਚਲ ਰਹੀਆਂ ਹਨ, ਉਥੇ ਹੁਣ ਸੁਪਰੀਮ ਕੋਰਟ ਨੇ ਟੀਐਮਸੀ ਨੂੰ ਵੱਡਾ ਝਟਕਾ ਦਿੰਦਿਆਂ ਇਕ ਪਟੀਸਨ ਵਿਚ ਦਖਲ ਦੇਣ ਤੋ ਇਨਕਾਰ ਕਰ ਦਿਤਾ ਹੈ।
ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਠੀਕ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਕਾਨੂੰਨੀ ਮੋਰਚੇ ‘ਤੇ ਵੱਡੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਵੋਟਾਂ ਦੀ ਗਿਣਤੀ ਨਾਲ ਸੰਬੰਧਿਤ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੋਈ ਵੀ ਨਵਾਂ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਦਰਅਸਲ, ਪਾਰਟੀ ਵੱਲੋਂ ਚੋਣ ਕਮਿਸ਼ਨ ਦੇ ਉਸ ਫੈਸਲੇ ‘ਤੇ ਐਤਰਾਜ਼ ਜਤਾਇਆ ਗਿਆ ਸੀ, ਜਿਸ ਅਧੀਨ ਗਿਣਤੀ ਲਈ ਕੇਂਦਰ ਸਰਕਾਰ ਅਤੇ ਸਰਕਾਰੀ ਖੇਤਰ ਦੇ ਕਰਮਚਾਰੀਆਂ ਨੂੰ ਤਰਜੀਹ ਦੇ ਕੇ ਤਾਇਨਾਤ ਕੀਤਾ ਜਾਣਾ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤ ਨੇ ਵਿਸ਼ੇਸ਼ ਬੈਠਕ ਬੁਲਾਈ, ਪਰ ਅੰਤ ਵਿੱਚ ਦਖਲਅੰਦਾਜ਼ੀ ਤੋਂ ਪਾਸਾ ਖਿੱਚ ਲਿਆ।

ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ 13 ਅਪ੍ਰੈਲ ਨੂੰ ਜਾਰੀ ਕੀਤੇ ਗਏ ਸਰਕੂਲਰ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ, ਜਿਸ ਵਿੱਚ ਕੇਂਦਰੀ ਕਰਮਚਾਰੀਆਂ ਦੇ ਨਾਲ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਭੂਮਿਕਾ ਵੀ ਦਰਜ ਹੈ।

ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਸਰਕੂਲਰ ਨੂੰ ਲਾਗੂ ਕੀਤਾ ਜਾਵੇਗਾ ਅਤੇ ਨਿਯੁਕਤੀਆਂ ਸੰਬੰਧੀ ਫੈਸਲੇ ਕਰਨ ਦਾ ਅਧਿਕਾਰ ਚੋਣ ਕਮਿਸ਼ਨ ਕੋਲ ਹੀ ਹੈ। ਇਸ ਨਾਲ ਟੀਐਮਸੀ ਦੀ ਮੰਗ ਨੂੰ ਵੱਡਾ ਝਟਕਾ ਲੱਗਿਆ ਹੈ।

Scroll to Top