Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:06 am

+91 90915 01313 , +91 90916 01313

punjabbanni@gmail.com
punjabbani@yahoo.com

ਰੋਹਿਣੀ ‘ਚ 121 ਫੁੱਟ ਪਰਸ਼ੂਰਾਮ ਮੂਰਤੀ ਲਈ ਹਮਾਇਤ ਤੇਜ਼: ਡਾ. ਅਰਵਿੰਦ ਸ਼ਰਮਾ ਵੱਲੋਂ ਮਨਜ਼ੂਰੀ ਦੀ ਮੰਗ

ਰੋਹਿਣੀ ‘ਚ 121 ਫੁੱਟ ਪਰਸ਼ੂਰਾਮ ਮੂਰਤੀ ਲਈ ਹਮਾਇਤ ਤੇਜ਼: ਡਾ. ਅਰਵਿੰਦ ਸ਼ਰਮਾ ਵੱਲੋਂ ਮਨਜ਼ੂਰੀ ਦੀ ਮੰਗ

ਨਵੀਂ ਦਿੱਲੀ, 04 ਮਈ 2026 : ਦਿੱਲੀ ਵਿਧਾਨ ਸਭਾ ਚੋਣਾਂ ਦੇ ਮਾਹੌਲ ਵਿੱਚ ਜਾਪਾਨੀ ਪਾਰਕ, ਰੋਹਿਣੀ ਵਿੱਚ ਭਗਵਾਨ ਪਰਸ਼ੂਰਾਮ ਦੀ 121 ਫੁੱਟ ਉੱਚੀ ਮੂਰਤੀ ਸਥਾਪਿਤ ਕਰਨ ਦੀ ਮੰਗ ਨੂੰ ਹੁਣ ਰਾਜਨੀਤਿਕ ਹਮਾਇਤ ਮਿਲਦੀ ਦਿਖਾਈ ਦੇ ਰਹੀ ਹੈ। ਸਹਿਕਾਰਤਾ, ਜੇਲ੍ਹਾਂ, ਚੋਣਾਂ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਇਸ ਮੰਗ ਦਾ ਖੁੱਲ੍ਹਾ ਸਮਰਥਨ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਮਨਜ਼ੂਰੀ ਦੇਣ ਦੀ ਅਪੀਲ ਕੀਤੀ।

ਸ਼ਨੀਵਾਰ ਸ਼ਾਮ ਰੋਹਿਣੀ ਵਿੱਚ ਆਯੋਜਿਤ ਭਗਵਾਨ ਪਰਸ਼ੂਰਾਮ ਜਨਮ ਦਿਵਸ ਸਮਾਗਮ ਦੌਰਾਨ ਡਾ. ਸ਼ਰਮਾ ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਵਿਧਾਇਕ ਅਨਿਲ ਸ਼ਰਮਾ ਸਮੇਤ ਹੋਰ ਆਗੂਆਂ ਨਾਲ ਸ਼ਿਰਕਤ ਕੀਤੀ। ਸਮਾਗਮ ਵਿੱਚ ਉਨ੍ਹਾਂ ਨੇ ਭਗਵਾਨ ਪਰਸ਼ੂਰਾਮ ਦੇ ਆਦਰਸ਼ਾਂ ਅਤੇ ਯੋਗਦਾਨ ‘ਤੇ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਨੇ ਹਮੇਸ਼ਾਂ ਕਮਜ਼ੋਰ ਅਤੇ ਪੀੜਤ ਵਰਗ ਦੀ ਰੱਖਿਆ ਲਈ ਕੰਮ ਕੀਤਾ ਅਤੇ ਉੱਚ ਨੈਤਿਕ ਮਾਪਦੰਡ ਸਥਾਪਿਤ ਕੀਤੇ। ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸਮਾਜ ਨੂੰ ਇਕੱਠੇ ਹੋ ਕੇ ਸਨਾਤਨ ਪਰੰਪਰਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ।

Scroll to Top