Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 September, 2023, 08:10 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਲਈ ਨਿਰੰਤਰ ਯਤਨਸ਼ੀਲ: ਬਲਕਾਰ ਸਿੰਘ

ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਣ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਦਿੱਤੇ ਨਿਰਦੇਸ਼

ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 2 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਜ (ਸ਼ਹਿਰੀ ਵਿਕਾਸ/ਜਨਰਲ) ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਮੁੱਖ ਦਫਤਰ ਦੇ ਸਾਰੇ ਮੁੱਖ ਇੰਜੀਨੀਅਰ, ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।



Scroll to Top