Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਪਟਿਆਲਾ 29 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਅਤੇ ਨਾਹਰ ਖੰਡ ਮਿੱਲ, ਅਮਲੋਹ ਦੇ ਫੀਲਡ ਸਟਾਫ ਵੱਲੋਂ 24 ਅਪ੍ਰੈਲ  ਨੂੰ ਨਾਹਰ ਖੰਡ ਮਿੱਲ, ਅਮਲੋਹ ਦੇ ਗੇਟ ਏਰੀਏ ਦੇ ਪਿੰਡਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਅਰਸ਼ਦੀਪ ਸਿੰਘ ਥਿੰਦ, ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਡਾ. ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਇਸ ਮੁਹਿੰਮ ਤਹਿਤ 28 ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਅਤੇ ਨੁੱਕੜ ਮੀਟਿੰਗਾਂ ਕਰਵਾਈਆਂ ਗਈਆਂ, ਜਿੱਥੇ ਗੰਨਾ ਕਾਸ਼ਤਕਾਰਾਂ ਨੂੰ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਜਾਗਰੂਕ ਕੀਤਾ ਗਿਆ।

ਡਾ. ਗੌਰਵ ਅਰੋੜਾ, ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਵੱਲੋਂ ਦੱਸਿਆ ਗਿਆ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਹੋਣ ਕਰਕੇ ਇਸਨੂੰ ਹੋਰ ਫ਼ਸਲਾਂ ਨਾਲੋਂ ਵੱਧ ਖੁਰਾਕੀ ਤੱਤਾਂ ਦੀ ਲੋੜ ਹੁੰਦੀ ਹੈ, ਪਰੰਤੂ ਵੱਧ ਖਾਦਾਂ ਦੀ ਵਰਤੋਂ ਨਾਲ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਦੇ ਇਸਤੇਮਾਲ ਨਾਲ ਫ਼ਸਲ ਡਿੱਗਣ, ਕੀੜਿਆਂ ਦੇ ਹਮਲੇ ਅਤੇ ਖੰਡ ਦੀ ਰਿਕਵਰੀ ‘ਤੇ ਨਕਾਰਾਤਮਕ ਅਸਰ ਪੈਂਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਕਈ ਵਾਰ ਸਤੰਬਰ ਮਹੀਨੇ ਵਿੱਚ ਵੀ ਯੂਰੀਆ ਪਾਇਆ ਜਾਂਦਾ ਹੈ, ਜੋ ਕਿ ਗਲਤ ਪ੍ਰਥਾ ਹੈ, ਕਿਉਂਕਿ ਇਸ ਨਾਲ ਨਵੀਂ ਫੁੱਟ ਨਿਕਲਦੀ ਹੈ ਜੋ ਗੰਨਿਆਂ ਵਿੱਚ ਤਬਦੀਲ ਨਹੀਂ ਹੁੰਦੀ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਂਦੀ ਹੈ। ਮਾਹਿਰਾਂ ਵੱਲੋਂ ਸਿਫਾਰਸ਼ ਕੀਤੀ ਗਈ ਕਿ ਪਤਝੜ ਰੁੱਤ ਦੀ ਫ਼ਸਲ ਲਈ 195 ਕਿਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇ—ਪਹਿਲੀ ਬਿਜਾਈ ਸਮੇਂ, ਦੂਜੀ ਮਾਰਚ ਦੇ ਅਖੀਰ ਵਿੱਚ ਅਤੇ ਤੀਜੀ ਅਪ੍ਰੈਲ ਦੇ ਅੰਤ ਵਿੱਚ। ਬਹਾਰ ਰੁੱਤ ਦੀ ਫ਼ਸਲ ਲਈ ਵੀ ਯੂਰੀਆ ਦੀ ਮਾਤਰਾ ਅਤੇ ਸਮਾਂ ਨਿਰਧਾਰਤ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top