Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ

ਜ਼ਿਲ੍ਹੇ ਭਰ ਦੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ

ਪਟਿਆਲਾ, 29 ਅਪ੍ਰੈਲ : ‘ਬੇਟੀ ਪੜਾਓ ਬੇਟੀ ਬਚਾਓ’ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਸਕੂਲੀ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪਟਿਆਲਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਦੀ ਰਹਿਨੁਮਾਈ ਹੇਠ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਜਿਲ੍ਹੇ ਭਰ ਵਿੱਚੋਂ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਟੌਪਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਹੈ।
ਜ਼ਿਲੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚੋਂ ਸੈਸ਼ਨ 2025-26 ਦੌਰਾਨ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਚੰਗੇ ਅੰਕ ਹਾਸਲ ਕਰਨ ਵਾਲੀਆਂ 105 ਵਿਦਿਆਰਥਣਾਂ ਦਾ ਸਨਮਾਨ ਕਰਨ ਲਈ ਸਨਮਾਨ ਸਮਾਰੋਹ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉਪ ਜਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਨੇ ਕਿਹਾ ਕਿ ਜਿਲੇ ਭਰ ਦੀਆਂ 105 ਵਿਦਿਆਰਥਣਾਂ ਵੱਲੋਂ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਨੇ ਜਿੱਥੇ ਆਪਣੇ ਆਪ ਵਿੱਚ ਮਾਣ ਵਾਲੀ ਗੱਲ ਹੈ ਉਥੇ ਹੀ 21 ਵਿਦਿਆਰਥਣਾਂ ਅਜਿਹੀਆਂ ਵੀ ਹਨ ਜਿਨਾਂ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਹੈ। ਉਹਨਾਂ ਕਿਹਾ ਕਿ ਇੰਨੇ ਸ਼ਾਨਦਾਰ ਅੰਕ ਹਾਸਲ ਕਰਕੇ ਇਹਨਾਂ ਧੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਦੇ ਯੁੱਗ ਵਿੱਚ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਉਹਨਾਂ ਕਿਹਾ ਕਿ ਜੇਕਰ ਧੀਆਂ ਨੂੰ ਪੜ੍ਹਨ ਦਾ ਸੁਚੱਜਾ ਮਾਹੌਲ ਦਿੱਤਾ ਜਾਵੇ ਤਾਂ ਇਹਨਾਂ ਨੇ ਹੀ ਕਲਪਨਾ ਚਾਵਲਾ, ਮਦਰ ਟਰੇਸਾ, ਕਿਰਨ ਬੇਦੀ ਵਰਗੀਆਂ ਸ਼ਖਸੀਅਤਾਂ ਬਣਨਾ ਹੈ। ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਜੋ ਧੀਆਂ ਕਿਸੇ ਕਾਰਨ ਪੜ੍ਹਾਈ ਤੋਂ ਵਾਂਝੀਆਂ ਰਹਿ ਗਈਆਂ ਹਨ ਉਹਨਾਂ ਨੂੰ ਪੜ੍ਹਾਈ ਨਾਲ ਜੋੜਨ ਲਈ ਸਕੂਲਾਂ ਵਿੱਚ ਭੇਜਿਆ ਜਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਕਿਹਾ ਕਿ ਪੰਜਵੀਂ ਜਮਾਤ ਦੇ ਆਏ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਬਹੁਤ ਉੱਚਾ ਉੱਠ ਚੁੱਕਿਆ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜੇ ਹੋਏ ਵਿਦਿਆਰਥੀ ਵੱਖ-ਵੱਖ ਮਹੱਤਵਪੂਰਨ ਸੀਟਾਂ ‘ਤੇ ਸੇਵਾਵਾਂ ਨਿਭਾਅ ਰਹੇ ਹਨ।
Scroll to Top