Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 3:06 am

+91 90915 01313 , +91 90916 01313

punjabbanni@gmail.com
punjabbani@yahoo.com

ਡੀ.ਏ.ਵੀ. ਦੇ ਵਿਦਿਆਰਥੀ ਆਰਵ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ

ਡੀ.ਏ.ਵੀ. ਦੇ ਵਿਦਿਆਰਥੀ ਆਰਵ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ

ਪਟਿਆਲਾ 7 ਮਈ : ਡੀ.ਏ.ਵੀ. ਪਬਲਿਕ ਸਕੂਲ ਦੇ 7ਵੀਂ ਜਮਾਤ ਦੇ 13 ਸਾਲਾ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਕੈਡਟ ਅੰਡਰ-17 ਸਟੇਟ ਫੈਨਸਿੰਗ ਚੈਂਪੀਅਨਸ਼ਿਪ–2026, ਸੰਗਰੂਰ ਵਿਖੇ ਸੇਬਰ ਈਵੈਂਟ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ, ਮਾਪਿਆਂ ਅਤੇ ਪਟਿਆਲਾ  ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੇ ਆਧਾਰ ‘ਤੇ ਆਰਵ ਕੁਮਾਰ ਦੀ ਚੋਣ ਕੈਡਟ-17 ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਲਈ ਹੋਈ ਹੈ, ਜੋ 23 ਮਈ ਤੋਂ 28 ਮਈ 2026 ਤੱਕ ਰੁਦਰਪੁਰ, ਉਤਰਾਖੰਡ ਵਿਖੇ ਕਰਵਾਈ ਜਾਵੇਗੀ। ਇਸ ਮੁਕਾਬਲੇ ਵਿੱਚ ਉਹ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮਾਣ ਹਾਸਲ ਕਰੇਗਾ।

ਇਥੇ ਦੱਸਣਯੋਗ ਹੈ ਕਿ ਆਰਵ ਕੁਮਾਰ ਨੇ ਕੈਡਟ ਅੰਡਰ-17 ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ। ਆਰਵ ਕੁਮਾਰ ਨੇ ਇੰਫਾਂਲ, ਮਨੀਪੁਰ ਵਿਖੇ  27ਵੀਂ ਸਬ-ਜੂਨੀਅਰ ਨੈਸ਼ਨਲ  ਚੈਪੀਅਨਸ਼ਿਪ ਜੋ ਕਿ 3 ਤੋਂ  8 ਨਵੰਬਰ 2025 ਨੂੰ ਹੋਈ ਸੀ। ਉਸ ਵਿੱਚ ਸੇਬਰ ਦੇ ਟੀਮ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ ਸੀ। ਵਰਤਮਾਨ ਵਿੱਚ ਉਹ ਐਨ.ਐਸ.ਐਨ.ਆਈ.ਐਸ. ਪਟਿਆਲਾ ਵਿੱਚ “ਕਮ -ਐਂਡ -ਪਲੇ” ਸਕੀਮ ਅਧੀਨ ਫੈਨਸਿੰਗ ਖੇਡ ਦੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਆਰਵ ਕੁਮਾਰ ਨੇ ਆਪਣੀ ਇਸ ਉਪਲਬਧੀ ਦਾ ਸਹਿਰਾ ਆਪਣੇ ਕੋਚਾਂ, ਅਧਿਆਪਕਾ ਅਤੇ  ਐਨ.ਐਸ.ਐਨ.ਆਈ.ਐਸ ਦੇ ਸੀਨੀਅਰ ਐਗਜ਼ਿਕਿਊਟਿਵ ਡਾਇਰੈਕਟਰ (ਏ)  ਵਿਨੀਤ ਕੁਮਾਰ ਜੀ ਦੀ ਪ੍ਰੇਰਣਾ ਅਤੇ ਸਹਿਯੋਗ ਨੂੰ ਦਿੱਤਾ। ਸਕੂਲ ਪ੍ਰਿੰਸੀਪਲ, ਵਿਵੇਕ ਤਿਵਾਰੀ ਅਤੇ ਸਟਾਫ ਨੇ ਵੀ ਵਿਦਿਆਰਥੀ ਦੀ ਇਸ ਸਫਲਤਾ ‘ਤੇ ਖੁਸ਼ੀ ਜਤਾਉਂਦਿਆਂ ਉਸਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Scroll to Top