Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 2:06 am

+91 90915 01313 , +91 90916 01313

punjabbanni@gmail.com
punjabbani@yahoo.com

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ

ਪਟਿਆਲਾ 8 ਮਈ –  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ  ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ 229 ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲ੍ਹੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ ।

ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਬਾਬੂ ਸਿੰਘ ਕੋਲੋਨੀ, ਅਬਲੋਵਾਲ, ਆਦਰਸ਼ ਨਗਰ, ਦਰਸ਼ਨਾ ਕੋਲੋਨੀ ਦੀ ਗਲੀਆਂ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ । ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ।

ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਦੀ ਨਿਕਾਸੀ ਕੀਤੀ ਜਾਵੇ।

ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ  ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ  ਸਟਾਫ ਦੀਆਂ ਟੀਮਾਂ ਨਾਲ  ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 38199  ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 98 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 91237 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 241 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।

Scroll to Top