Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:49 pm

+91 90915 01313 , +91 90916 01313

punjabbanni@gmail.com
punjabbani@yahoo.com

ਗੌ. ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ  

ਗੌ. ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ  

ਪਟਿਆਲਾ, 8 ਮਈ : ਗੌ. ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਡਾ. ਵਨੀਤਾ ਰਾਣੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਅਤੇ ਕਾਲਜ ਧੁਨੀ ਨਾਲ ਕੀਤੀ ਗਈ। ਸ. ਰੁਪਿੰਦਰ ਸਿੰਘ, ਲਾਇਬ੍ਰੇਰੀਅਨ ਵੱਲੋਂ ਕਾਲਜ ਪ੍ਰਿੰਸੀਪਲ, ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

 ਪ੍ਰਿੰਸੀਪਲ ਡਾ. ਵਨੀਤਾ ਰਾਣੀ ਦੁਆਰਾ ਕਾਲਜ ਦੀ ਸਾਲਾਨਾ ਰਿਪੋਰਟ (2025-26) ਪੜ੍ਹ ਕੇ ਸਟਾਫ਼ ਅਤੇ ਵਿਦਿਆਰਥੀਆਂ ਦੀਆਂ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਪ੍ਰਾਪਤੀਆਂ ਦਾ ਵੇਰਵਾ ਦਿੱਤਾ ਗਿਆ। ਇਸ ਉਪਰੰਤ ਕਾਲਜ ਮੈਗਜ਼ੀਨ “ਐਜੂਕੇਸ਼ਨਲ ਰਿਕਾਰਡ 2025-26” ਰਿਲੀਜ਼  ਕੀਤੀ ਗਈ।  ਕਾਲਜ ਪ੍ਰਿੰਸੀਪਲ ਦੁਆਰਾ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਇੱਕ ਚੰਗੇ ਅਧਿਆਪਕ ਬਣਨ ਲਈ ਅਤੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ।

ਇਸ ਸਮਾਰੋਹ ਦੌਰਾਨ ਕੁੱਲ 263 ਸਰਟੀਫਿਕੇਟ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ ਜਿਨ੍ਹਾਂ ਵਿੱਚ 207 ਸਰਟੀਫਿਕੇਟ ਲੜਕੀਆਂ ਅਤੇ 56 ਸਰਟੀਫਿਕੇਟ ਲੜਕਿਆਂ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿੱਚ 08 ਰੋਲ ਆਫ਼ ਆਨਰ, 26 ਕਾਲਜ ਕਲਰ ਅਤੇ 94 ਮੈਰਿਟ ਸਰਟੀਫਿਕੇਟ ਦਿੱਤੇ ਗਏ। ਸੈਸ਼ਨ 2023-25 ਦੇ ਐਮ.ਐਡ ਦੇ 03 ਵਿਦਿਆਰਥੀਆਂ ਅਤੇ ਬੀ.ਐਡ ਸੈਸ਼ਨ 2023-25 ਦੇ 06 ਵਿਦਿਆਰਥੀਆਂ ਨੂੰ ਕਾਲਜ ਕਲਰ ਨਾਲ ਸਨਮਾਨਿਤ ਕੀਤਾ ਗਿਆ। ਸੱਭਿਆਚਾਰਕ ਗਤੀਵਿਧੀਆਂ ਵਿੱਚ 14 ਵਿਦਿਆਰਥੀਆਂ, ਖੇਡਾਂ ਵਿੱਚ 02 ਅਤੇ ਐਨ.ਐੱਸ.ਐੱਸ ਦੇ 01 ਵਿਦਿਆਰਥੀਆਂ ਨੇ ਕਾਲਜ ਕਲਰ ਹਾਸਿਲ ਕੀਤਾ।

ਕਾਲਜ ਦੇ 135 ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੰਸ਼ਸ਼ਾ ਪੱਤਰ ਦਿੱਤੇ ਗਏ। ਐਮ.ਐਡ ਦੇ ਵਿਦਿਆਰਥੀ ਰੁਖਸ਼ਾਰ, ਹਰਪ੍ਰੀਤ ਕੌਰ, ਵਸੁਧਾ, ਹਰਮਨਪ੍ਰੀਤ ਕੌਰ ਨੇ ਯੂਨੀਵਰਸਿਟੀ ਪੱਧਰ ’ਤੇ ਮਈ 2024 ਵਿੱਚ ਹੋਈਆਂ ਪ੍ਰੀਖਿਆਵਾਂ ਵਿੱਚ ਮੈਰਿਟ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਵਨੀਤਾ ਰਾਣੀ  ਵੱਲੋਂ ਦਰਜਾ 4 ਕਰਮਚਾਰੀਆਂ ਨੂੰ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵਿਸ਼ੇਸ਼ ਅਵਸਰ ’ਤੇ ਸਰਟੀਫਿਕੇਟ, ਮੈਡਲ ਅਤੇ ਟਰਾਫ਼ੀਆਂ ਨਾਲ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ।

Advertisement
Advertisement
Advertisement
Advertisement
Scroll to Top