Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 1:03 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15 ਮਈ ਨੂੰ ਨਾਂਦੇੜ ਲਈ ਚੱਲੇਗੀ ਵਿਸ਼ੇਸ਼ ਰੇਲ : ਸੀਐਮ ਸੈਣੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15 ਮਈ ਨੂੰ ਨਾਂਦੇੜ ਲਈ ਚੱਲੇਗੀ ਵਿਸ਼ੇਸ਼ ਰੇਲ : ਸੀਐਮ ਸੈਣੀ

ਚੰਡੀਗੜ੍ਹ, 11 ਮਈ 2026 : ਹਰਿਆਣਾ ਸਰਕਾਰ ਵੱਲੋਂ ਬਜ਼ੁਰਗਾਂ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ 15 ਮਈ ਨੂੰ ਸਿਰਸਾ ਤੋਂ ਮਹਾਰਾਸ਼ਟਰ ਦੇ ਪਵਿੱਤਰ ਧਾਰਮਿਕ ਸਥਾਨ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਖਾਸ ਰੇਲਗੱਡੀ ਰਵਾਨਾ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲ ਨੂੰ ਲੈ ਕੇ ਬਜ਼ੁਰਗਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਧਿਆਤਮਿਕ ਅਤੇ ਸਮਾਜਿਕ ਤੌਰ ‘ਤੇ ਜੋੜਨਾ ਵੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਸੀਨੀਅਰ ਨਾਗਰਿਕ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 60 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਪਰਿਵਾਰਕ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਹੈ।

ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ 10 ਮਈ ਤੱਕ ਸਰਲ ਹਰਿਆਣਾ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਲੋਕ ਆਪਣੇ ਨੇੜਲੇ ਸੀਐੱਸਸੀ ਕੇਂਦਰ ਦੀ ਮਦਦ ਨਾਲ ਜਾਂ ਆਪਣੇ ਸਮਾਰਟ ਫੋਨ ਰਾਹੀਂ ਘਰ ਬੈਠੇ ਵੀ ਆਨਲਾਈਨ ਅਰਜ਼ੀ ਦੇ ਸਕਦੇ ਹਨ।

 

Scroll to Top