Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 4 ਮਈ 2026  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 120.18 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 119.12 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।

ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈਪਰ ਕੇਂਦਰ ਦੀ ਮੋਦੀ ਸਰਕਾਰ ਆਪਣੀ ਜਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਫਸਲ ਚੁੱਕਵਾਉਣ ਵਿੱਚ ਅਣਗਹਿਲੀ ਵਰਤ ਰਹੀ ਹੈ। ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਫਸਲ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਰੁਲਣ ਲਈ ਮਜਬੂਰ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਹੀ ਪੰਜਾਬ ਦੀਆਂ ਮੰਡੀਆਂ ਵਿਚੋਂ ਕਣਕ ਦੀ ਚੁਕਵਾਈ ਨੂੰ ਲੈ ਕੇ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਕੇਂਦਰ ਦੀ ਮੋਦੀ ਸਰਕਾਰ ਪਹਿਲਾਂ ਹੀ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕੀ ਬੈਠੀ ਹੈ ਅਤੇ ਹੁਣ ਫ਼ਸਲ ਨਹੀਂ ਚੁੱਕ ਰਹੀ ਹੈ।

ਪੰਜਾਬ ਦੇ ਸਾਰੇ ਗੁਦਾਮ ਅਤੇ ਸ਼ੈਲਰ ਅਨਾਜ ਨਾਲ ਭਰੇ ਹੋਏ ਹਨ, ਜਿਸ ਨੂੰ ਕੇਂਦਰ ਸਰਕਾਰ ਵੱਲੋਂ ਸ਼ਿਫਟ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਜਿਸ ਕਰਕੇ ਮੰਡੀਆਂ ਵਿੱਚ ਅਨਾਜ ਰੁੱਲ ਰਿਹਾ ਹੈ ਅਤੇ ਮੌਸਮ ਦੀ ਖਰਾਬੀ ਕਰਕੇ ਫਸਲ ਮੀਂਹ ਵਿੱਚ ਭਿੱਜ ਰਹੀ ਹੈ। ਜਿਸ ਨਾਲ ਸਭ ਨੂੰ ਪਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨਪਰ ਮੌਸਮ ਖਰਾਬ ਹੋਣ ਕਰਕੇ ਜੇਕਰ ਖਰੀਦ ਕੀਤੀ ਕਣਕ ਭਿੱਜ ਜਾਂਦੀ ਹੈਤਾਂ ਉਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਤੁਰੰਤ ਅਨਾਜ ਚੁਕਵਾਉਣ ਦੀ ਅਪੀਲ ਕੀਤੀ, ਤਾਂ ਜੋ ਸਾਰਿਆਂ ਨੂੰ ਰਾਹਤ ਮਿਲ ਸਕੇ।

 

Scroll to Top